
ਪ੍ਰਕਾਸ਼ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ
ਮਲੋਟ, 31 ਜਨਵਰੀ (ਗੁਰਮੀਤ ਸਿੰਘ ਮੱਕੜ) : ਸੱਭ ਤੋਂ ਵੱਡੀ ਉਮਰ ਦੇ 94 ਸਾਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਲੰਬੀ ਹਲਕੇ ਤੋਂ ਸਥਾਨਕ ਮਿਮਿਟ ਕਾਲਜ ਵਿਖੇ ਬਣੇ ਰਿਟਰਨਿੰਗ ਅਫ਼ਸਰ ਦੇ ਚੋਣ ਦਫ਼ਤਰ ਵਿਖੇ ਅਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਇਸ ਮੌਕੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਉਨ੍ਹਾਂ ਦੇ ਸਿਆਸੀ ਸਲਾਹਕਾਰ ਮੇਜਰ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਸੁਖਬੀਰ ਸਿੰਘ ਬਾਦਲ ਬਣੇ ਜੋ ਅਪਣੇ ਨਾਮਜ਼ਦਗੀ ਪੱਤਰ ਜਲਾਲਾਬਾਦ ਵਿਖੇ ਦਾਖ਼ਲ ਕਰਨ ਤੋਂ ਬਾਅਦ ਮਲੋਟ ਵਿਖੇ ਅਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੱਤਰਕਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕੀ ਮਹਿਸੂਸ ਕਰ ਰਹੇ ਹਨ, ਦੇ ਪੁੱਛੇ ਸਵਾਲ ਵਿਚ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਕੋਈ ਪਹਿਲਾਂ ਮੌਕਾ ਨਹੀਂ ਹੈ, ਉਹ ਇਥੇ ਕਈ ਵਾਰ ਆਏ ਹਨ ਅਤੇ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਜਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ ਅਤੇ ਉਹ ਭਾਰੀ ਬਹੁਮਤ ਨਾਲ ਇਕ ਤਰਫ਼ਾ ਜਿੱਤ ਹਾਸਲ ਕਰਨਗੇ।
ਫੋਟੋਫਾਇਲ ਨੰ:-31ਐਮਐਲਟੀ01
ਕੈਂਪਸ਼ਨ:-ਮਲੋਟ ਦੇ ਮਿਮਿਟ ਕਾਲਜ ਵਿਖੇ ਬਣੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਸ. ਪ੍ਰਕਾਸ਼ ਸਿੰਘ ਬਾਦਲ। ਤਸਵੀਰ:-ਗੁਰਮੀਤ ਸਿੰਘ ਮੱਕੜ, ਮਲੋਟ।