
ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ।
Sukhbir Singh Badal
ਵਿਧਾਨ ਸਭਾ ਚੋਣਾਂ ਲਈ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮਲੋਟ ਵਿਖੇ ਰਿਟਰਨਿੰਗ ਅਫ਼ਸਰ ਕਮ ਏ. ਡੀ. ਸੀ. ਰਾਜਦੀਪ ਕੌਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਬਾਦਲ 1997 ਤੋਂ ਬਾਅਦ ਲਗਾਤਾਰ ਲੰਬੀ ਹਲਕੇ ਤੋਂ ਵਿਧਾਇਕ ਰਹੇ ਅਤੇ ਹੁਣ 6ਵੀਂ ਵਾਰ ਅੱਜ ਆਪਣੀ ਨਾਮਜ਼ਦਗੀ ਭਰੀ ਹੈ।
Parkash Singh Badal
Parkash Singh Badal
ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਅਨਿਲ ਜੋਸ਼ੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ । ਉਨ੍ਹਾਂ ਇਹ ਆਪਣੇ ਨਾਮਜ਼ਦਗੀ ਪੱਤਰ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਜਮ੍ਹਾ ਕਰਵਾਏ |
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਨੇ ਨਗਰ ਪੰਚਾਇਤ ਦੇ ਦਫ਼ਤਰ ਰਾਜਾਸਾਂਸੀ ਵਿਖੇ ਅਮਰਿੰਦਰ ਸਿੰਘ ਟਿਵਾਣਾ ਐਸ. ਡੀ. ਐਮ. ਲੋਪੋਕੇ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਪੰਜਾਬ ਲੋਕ ਕਾਂਗਰਸ
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਕੈਪਟਨ ਅਮਰਿੰਦਰ ਦੇ ਸਪੁੱਤਰ ਰਣਇੰਦਰ ਸਿੰਘ ਤੋਂ ਇਲਾਵਾ ਭਰਤਇੰਦਰ ਸਿੰਘ ਚਾਹਲ ਵੀ ਮੌਜੂਦ ਸਨ।
Amarinder Singh
Amarinder Singh
ਆਪ
ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ |
Kunwar Vijay Pratap Singh
ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਅਤੇ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਚੋਣ ਰਿਟਰਨਿੰਗ ਅਫਸਰ -ਕਮ- ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਕੋਲ ਹਰਪਾਲ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਭਰੇ।
ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸੁਖਾਨੰਦ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਨਿਤਿਸ ਸਿੰਗਲਾ ਕੋਲ ਦਾਖ਼ਲ ਕਰਵਾਇਆ ਹੈ। ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਗਈ। ਪੁਲਸ ਪ੍ਰਸ਼ਾਸਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਟ੍ਰੇਡ ਵਿੰਗ ਦੇ ਪ੍ਰਧਾਨ ਰਮਨ ਮਿੱਤਲ ਵੀ ਹਾਜ਼ਰ ਸਨ।
ਵਿਧਾਨ ਸਭਾ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਮੇਂ ਹਲਕਾ ਇੰਚਾਰਜ ਰਹੇ ਮੱਖਣ ਸਿੰਘ ਲਾਲਕਾ ਵਲੋਂ ਕੁਝ ਦਿਨ ਪਹਿਲਾਂ ਕਾਂਗਰਸ ਵਿਚ ਸ਼ਮੂਲੀਅਤ ਕੀਤੀ ਸੀ। ਟਿਕਟ ਨਾ ਮਿਲਣ 'ਤੇ ਉਨ੍ਹਾਂ ਵਲੋਂ ਲੋਕ ਪੰਜਾਬ ਕਾਂਗਰਸ ਦਾ ਪੱਲਾ ਫੜਿਆ ਗਿਆ। ਕੈਪਟਨ ਅਮਰਿੰਦਰ ਸਿੰਘ ਵਲੋਂ ਟਿਕਟ ਨਾ ਦਿੱਤੇ ਜਾਣ ਉਪਰੰਤ ਉਨ੍ਹਾਂ ਵਲੋਂ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਅੰਦਰ ਸ਼ਮੂਲੀਅਤ ਕਰ ਲਈ ਗਈ ਹੈ। ਹੁਣ ਸਿੱਧੇ ਤੌਰ 'ਤੇ ਮੱਖਣ ਸਿੰਘ ਲਾਲਕਾ ਵਿਧਾਨ ਸਭਾ ਹਲਕਾ ਨਾਭਾ ਵਿਚ ਉਮੀਦਵਾਰ ਗੁਰਦੇਵ ਸਿੰਘ ਦੇ ਮਾਨ ਦੀ ਮਦਦ ਲਈ ਮੈਦਾਨ ਵਿਚ ਉੱਤਰਨਗੇ।
ਆਮ ਆਦਮੀ ਪਾਰਟੀ ਦੇ ਬੰਗਾ ਹਲਕੇ ਤੋਂ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਵਲੋਂ ਐੱਸ.ਡੀ.ਐੱਮ. ਨਵਨੀਤ ਕੌਰ ਬੱਲ ਅੱਗੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ। ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।