
ਝਬਾਲ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਮ੍ਰਿਤਕ
ਝਬਾਲ: ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੇ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇੱਕ ਖਬਰ ਤਰਨਤਾਰਨ ਦੇ ਝਬਾਲ ਤੋਂ ਸਾਹਮਣੇ ਆਈ ਹੈ ਜਿਸ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਸਾਲਾਂ ਮੁਕਾਬਲੇ ਲਿੰਗ ਅਨੁਪਾਤ 'ਚ ਹੋਇਆ ਵੱਡਾ ਸੁਧਾਰ : ਡਾ. ਬਲਜੀਤ ਕੌਰ
ਮਿਲੀ ਜਾਣਕਾਰੀ ਅਨੁਸਾਰ ਥਾਣਾ ਝਬਾਲ ਇਲਾਕੇ ਵਿਚ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੱਗੇ ਸਮਾਰਟ ਕੈਮਰਿਆਂ ਬਾਰੇ RTI ਵਿਚ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ
ਮ੍ਰਿਤਕ ਝਬਾਲ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ। ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ। ਬੀਤੀ ਰਾਤ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਉਸ ਦੀ ਮੌਤ ਹੋ ਗਈ।