
ਇਲਾਕੇ ’ਚ ਚਲਾਇਆ ਗਿਆ ਸਰਚ ਅਭਿਆਨ
ਗੁਰਦਾਸਪੁਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਲਗਾਤਾਰ ਸਰਹੱਦੀ ਖੇਤਰਾਂ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇੱਕ ਵਾਰ ਫਿਰ ਤੋਂ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਡਰੋਨ ਦੇਖਿਆ ਗਿਆ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ ਫਾਈਰਿੰਗ ਕਰ ਦਿੱਤੀ।
ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੀ 58 ਬੀਓਪੀ ਦੀ ਆਦੀਆ ਪੋਸਟ ’ਤੇ ਡਰੋਨ ਦਿਖਾਈ ਦਿੱਤਾ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ 14 ਰਾਊਂਡ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਾਸੇ ਨੂੰ ਚਲਾ ਗਿਆ। ਡਰੋਨ ਦੇਖੇ ਜਾਣ ਵਾਲੀ ਥਾਂ ’ਤੇ ਬੀਐਸਐਫ ਅਤੇ ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ- ਅਮਰੀਕਾ ਦੇ ਫਲੋਰੀਡਾ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ, 10 ਲੋਕ ਜ਼ਖ਼ਮੀ, ਦੋ ਦੀ ਹਾਲਤ ਗੰਭੀਰ
ਦੱਸਣਯੋਗ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਡਰੋਨ ਰਾਹੀਂ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦ ਉੱਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ।