ਪੰਜਾਬ ਪੁਲਿਸ ਵਿਚ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀ ਲਈ ਨੋਟਿਫੀਕੇਸ਼ਨ ਜਾਰੀ, ਇੰਝ ਕਰੋ ਅਪਲਾਈ
Published : Jan 31, 2023, 1:43 pm IST
Updated : Jan 31, 2023, 1:43 pm IST
SHARE ARTICLE
Recruitment of Constable and Sub-Inspector in Punjab Police
Recruitment of Constable and Sub-Inspector in Punjab Police

ਇਹਨਾਂ ਅਸਾਮੀਆਂ ਲਈ ਤੁਸੀਂ ਪੁਲਿਸ ਵਿਭਾਗ ਦੀ ਵੈੱਬਸਾਈਟ www.punjabpolice.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹੋ।

 


ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਪੰਜਾਬ ਪੁਲਿਸ ਵਿਚ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀਆਂ ਭਰਤੀਆਂ ਲਈ ਨੋਟਿਫੀਕੇਸ਼ਨ ਜਾਰੀ ਕੀਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਤੁਸੀਂ ਪੁਲਿਸ ਵਿਭਾਗ ਦੀ ਵੈੱਬਸਾਈਟ www.punjabpolice.gov.in ’ਤੇ  ਆਨਲਾਈਨ ਅਪਲਾਈ ਕਰ ਸਕਦੇ ਹੋ।  

ਅਸਾਮੀਆਂ ਦਾ ਵੇਰਵਾ

1. ਸਬ-ਇੰਸਪੈਕਟਰ
ਜ਼ਿਲ੍ਹਾ ਪੁਲਿਸ ਕਾਡਰ-144
ਆਰਮਡ ਪੁਲਿਸ ਕਾਡਰ-144
2. ਕਾਂਸਟੇਬਲ -1746

ਮਹੱਤਵਪੂਰਨ ਮਿਤੀਆਂ

ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ।

ਵਿਦਿਅਕ ਯੋਗਤਾ

ਸਬ-ਇੰਸਪੈਕਟਰ ਲਈ ਉਮੀਦਵਾਰ ਦਾ ਘੱਟੋ-ਘੱਟ ਗ੍ਰੈਜੂਏਟ ਹੋਣਾ ਜ਼ਰੂਰੀ ਹੈ, ਜਦਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ।

ਸਰੀਰਕ ਯੋਗਤਾ

ਲੜਕਿਆਂ ਲਈ ਕੱਦ 5 ਫੁੱਟ 7 ਇੰਚ ਅਤੇ ਲੜਕੀਆਂ ਲਈ 5 ਫੁੱਟ 2 ਇੰਚ ਹੋਣਾ ਲਾਜ਼ਮੀ ਹੈ। 

ਉਮਰ ਸੀਮਾ

18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਇਹਨਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਨੌਜਵਾਨਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ 'ਤੇ ਜਾ ਕੇ ਇਸ ਅਹੁਦੇ ਲਈ ਅਪਲਾਈ ਕਰਨਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਨੰਬਰ  02261306245 ਵੀ ਜਾਰੀ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement