ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਸਾਲਾਂ ਮੁਕਾਬਲੇ ਲਿੰਗ ਅਨੁਪਾਤ 'ਚ ਹੋਇਆ ਵੱਡਾ ਸੁਧਾਰ : ਡਾ. ਬਲਜੀਤ ਕੌਰ

By : KOMALJEET

Published : Jan 31, 2023, 4:53 pm IST
Updated : Jan 31, 2023, 4:53 pm IST
SHARE ARTICLE
Dr. Baljit Kaur
Dr. Baljit Kaur

ਧੀਆਂ ਨੂੰ ਸਨਮਾਨ ਦੇਣ ਲਈ ਕੀਤੀਆਂ ਵੱਖ-ਵੱਖ ਪਹਿਲਕਦਮੀਆਂ

ਜਾਗਰੂਕਤਾ ਮੁਹਿੰਮ ਬਦੌਲਤ ਲਿੰਗ ਅਨੁਪਾਤ 'ਚ ਹੋ ਰਿਹੈ ਸੁਧਾਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਹੋਂਦ, ਸੁਰੱਖਿਆ ਤੇ ਸਿੱਖਿਆ ਯਕੀਨੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਵਾਸਤੇ ਵਿਆਪਕ ਪੱਧਰ 'ਤੇ ਉਪਰਾਲੇ ਜਾਰੀ ਹਨ।  ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀਆਂ ਸਰਕਾਰਾਂ ਨੂੰ ਸਵਾਲ- ਆਖ਼ਰ ਪੰਜਾਬ ਕਿਵੇਂ ਹੋਇਆ ਕਰਜ਼ਾਈ?

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਅਹਿਮ ਮੁਹਿੰਮ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਮੁੱਖ ਮਕਸਦ ਬੇਟੀਆਂ ਨੂੰ ਬਚਾਉਣ, ਪੜ੍ਹਾਉਣਾ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਮੁਹਿੰਮ ਤਹਿਤ ਲਿੰਗ ਅਨੁਪਾਤ 'ਚ ਸੁਧਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਲਿੰਗ ਅਨੁਪਾਤ ਵਿੱਚ ਸਾਲ 2014-15 ਵਿੱਚ 892/1000 ਦੇ ਮੁਕਾਬਲੇ 2021-22 ਦੌਰਾਨ 928/1000 ਤੱਕ ਸੁਧਰਿਆ ਹੈ।

ਇਹ ਵੀ ਪੜ੍ਹੋ: 10 ਮਹੀਨੇ 'ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ - ਭਗਵੰਤ ਮਾਨ

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਪਿੰਡ, ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ 'ਤੇ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 'ਮੇਰੀ ਪਹਿਚਾਨ' ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਸਥਾਨਕ ਵਿਦਿਆਰਥਣਾਂ ਜੋ ਅਕਾਦਮਿਕ, ਖੇਡਾਂ, ਸੰਗੀਤ ਆਦਿ ਦੇ ਖੇਤਰਾਂ ਵਿੱਚ ਮੱਲਾਂ ਮਾਰ ਚੁੱਕੀਆ ਹਨ, ਨੂੰ ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਫੋਟੋ ਗੈਲਰੀ ਸਥਾਪਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੱਗੇ ਸਮਾਰਟ ਕੈਮਰਿਆਂ ਬਾਰੇ RTI ਵਿਚ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ 

ਇਸ ਤੋਂ ਇਲਾਵਾ ਸੰਗਰੂਰ ਦੇ ਤਿੰਨ ਫਲਾਈਓਵਰ 'ਤੇ ਗ੍ਰੈਫਿਟੀ ਰਾਹੀਂ ਲੜਕੀਆਂ ਦੀਆਂ ਪ੍ਰਾਪਤੀਆਂ ਨੂੰ ਦਿਖਾਇਆ ਗਿਆ ਹੈ ਤੇ ਕਈ ਹੋਰ ਜ਼ਿਲ੍ਹਿਆਂ ਨੇ ਵੀ ਇਹ ਪਹਿਲਕਦਮੀ ਕੀਤੀ ਹੈ ਤਾਂ ਜੋ ਲੜਕੀਆਂ ਨੂੰ ਬਣਦਾ ਮਾਣ-ਸਨਮਾਣ ਦਿੱਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement