Chandigarh News: ਚੰਡੀਗੜ੍ਹ ਤੋਂ ਅਯੁੱਧਿਆ ਧਾਮ ਲਈ ਬੱਸ ਸੇਵਾ ਹੋਵੇਗੀ ਸ਼ੁਰੂ, 1706 ਰੁਪਏ ਹੋਵੇਗੀ ਟਿਕਟ
Published : Jan 31, 2024, 9:14 am IST
Updated : Jan 31, 2024, 9:56 am IST
SHARE ARTICLE
Bus service will start from Chandigarh to Ayodhya Dham News in punjabi
Bus service will start from Chandigarh to Ayodhya Dham News in punjabi

Chandigarh News: 19 ਘੰਟਿਆਂ ਵਿੱਚ ਪੂਰੀ ਹੋਵੇਗੀ ਯਾਤਰਾ

Bus service will start from Chandigarh to Ayodhya Dham News in punjabi : ਅਯੁੱਧਿਆ ਵਿਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਯਾਨੀ ਸੀਟੀਯੂ ਅਯੁੱਧਿਆ ਧਾਮ ਲਈ ਵੀ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਹ ਕਦਮ ਚੁੱਕਣ ਦਾ ਵਿਚਾਰ ਚੰਡੀਗੜ੍ਹ ਅਤੇ ਆਸ-ਪਾਸ ਦੇ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਬੱਸ ਸੇਵਾ ਬਸੰਤ ਪੰਚਮੀ ਤੋਂ ਪਹਿਲਾਂ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਬੱਸ ਸੈਕਟਰ 17 ISBT ਤੋਂ ਅਯੁੱਧਿਆ ਧਾਮ ਤੱਕ ਚੱਲੇਗੀ।

ਇਹ ਵੀ ਪੜ੍ਹੋ: Jalandhar Accident News: ਔਡੀ ਕਾਰ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 3 ਲੋਕਾਂ ਦੀ ਹੋਈ ਮੌਤ

ਬੱਸ ਸੈਕਟਰ 17 ਆਈਐਸਬੀਟੀ ਤੋਂ ਰੋਜ਼ਾਨਾ ਦੁਪਹਿਰ 1:30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 8:30 ਵਜੇ ਅਯੁੱਧਿਆ ਧਾਮ ਪਹੁੰਚੇਗੀ। ਇਸ ਤੋਂ ਬਾਅਦ ਬੱਸ ਉਥੋਂ ਸ਼ਾਮ 4:30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11:05 ਵਜੇ ਚੰਡੀਗੜ੍ਹ ਸੈਕਟਰ 17 ਆਈਐਸਬੀਟੀ ਪਹੁੰਚੇਗੀ। ਬੱਸ ਵਿੱਚ ਯਾਤਰੀ ਕਿਰਾਇਆ 1706 ਰੁਪਏ ਹੋਵੇਗਾ। ਇਹ ਸਫ਼ਰ ਲਗਭਗ 947 ਕਿਲੋਮੀਟਰ ਦਾ ਹੈ ਜਿਸ ਵਿਚ 19 ਘੰਟੇ ਦਾ ਸਮਾਂ ਲੱਗੇਗਾ।

ਇਹ ਵੀ ਪੜ੍ਹੋ: Mexico Accident News: ਮੈਕਸੀਕੋ 'ਚ ਬੱਸ ਤੇ ਟਰੱਕ ਦੀ ਹੋਈ ਟੱਕਰ, 19 ਲੋਕਾਂ ਦੀ ਹੋਈ ਮੌਤ

ਵਰਤਮਾਨ ਵਿਚ ਸੀਟੀਯੂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਗੁਆਂਢੀ ਰਾਜਾਂ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਕਈ ਧਾਰਮਿਕ ਸਥਾਨਾਂ 'ਤੇ ਵੀ ਸੀਟੀਯੂ ਦੀਆਂ ਸੇਵਾਵਾਂ ਸਫਲਤਾਪੂਰਵਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਸਾਲਾਸਰ, ਖਾਟੂ ਸ਼ਿਆਮ, ਵ੍ਰਿੰਦਾਵਨ, ਹਰਿਦੁਆਰ, ਕਟੜਾ, ਜਵਾਲਾ ਜੀ ਅਤੇ ਚਾਮੁੰਡਾ ਦੇਵੀ ਆਦਿ ਸ਼ਾਮਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Bus service will start from Chandigarh to Ayodhya Dham News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement