ED raid News: ਲੁਧਿਆਣਾ 'ਚ ਭਾਰਤ ਪੇਪਰਜ਼ ਲਿਮਟਿਡ 'ਤੇ ਈਡੀ ਦਾ ਛਾਪਾ; 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ
Published : Jan 31, 2024, 2:41 pm IST
Updated : Jan 31, 2024, 2:41 pm IST
SHARE ARTICLE
ED raid on Bharat Papers Limited in Ludhiana
ED raid on Bharat Papers Limited in Ludhiana

ਪੰਜਾਬ ਤੇ ਜੰਮੂ-ਕਸ਼ਮੀਰ ਸਣੇ 9 ਥਾਵਾਂ ’ਤੇ ਛਾਪੇਮਾਰੀ

ED raid News:  ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਲੁਧਿਆਣਾ 'ਚ ਭਾਰਤ ਪੇਪਰਜ਼ ਲਿਮਟਿਡ 'ਤੇ ਛਾਪਾ ਮਾਰਿਆ ਹੈ। ਪੇਪਰਜ਼ ਲਿਮਟਿਡ ਵਲੋਂ ਬੈਂਕਾਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਕਈ ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਜੰਮੂ-ਕਸ਼ਮੀਰ, ਪੰਜਾਬ ਅਤੇ ਯੂਪੀ 'ਚ 9 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।

ਸਤੰਬਰ 2006 ਵਿਚ, ਭਾਰਤ ਪੇਪਰਜ਼ ਲਿਮਿਟੇਡ (BPL) ਨੇ ਜੰਮੂ ਅਤੇ ਲੁਧਿਆਣਾ ਵਿਚ ਪੇਪਰ ਬੋਰਡ ਪੈਕੇਜਿੰਗ ਉਦਯੋਗ ਦੀ ਸ਼ੁਰੂਆਤ ਕੀਤੀ। ਕੰਪਨੀ 'ਤੇ ਇਲਜ਼ਾਮ ਹਨ ਕਿ ਇਸ ਦੇ ਡਾਇਰੈਕਟਰਾਂ ਨੇ ਕਈ ਬੈਂਕਾਂ ਨਾਲ ਕਰੀਬ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਭਾਰਤ ਪੇਪਰਜ਼ ਲਿਮਟਿਡ ਦੇ ਡਾਇਰੈਕਟਰ ਰਜਿੰਦਰ ਕੁਮਾਰ, ਪ੍ਰਵੀਨ ਕੁਮਾਰ, ਬਲਜਿੰਦਰ ਸਿੰਘ, ਅਨਿਲ ਕੁਮਾਰ ਅਤੇ ਅਨਿਲ ਕਸ਼ਯਪ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।

11 ਨਵੰਬਰ, 2022 ਨੂੰ, ਭਾਰਤ ਪੇਪਰਜ਼ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰਾਂ, ਪ੍ਰਵੀਨ ਅਗਰਵਾਲ ਅਤੇ ਅਨਿਲ ਕੁਮਾਰ ਨੂੰ ਸੀਬੀਆਈ ਨੇ ਕਠੂਆ, ਜੰਮੂ ਤੋਂ ਬੈਂਕ ਗਬਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ 'ਤੇ ਐਸਬੀਆਈ ਬੈਂਕ ਦੀ ਲੁਧਿਆਣਾ ਸ਼ਾਖਾ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ 87.88 ਕਰੋੜ ਰੁਪਏ ਦਾ ਕਰਜ਼ਾ ਘੁਟਾਲਾ ਕਰਨ ਦਾ ਦੋਸ਼ ਸੀ। ਸੀਬੀਆਈ ਨੇ ਇਸ ਮਾਮਲੇ ਦੇ ਆਧਾਰ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।

ਸੀਬੀਆਈ ਅਧਿਕਾਰੀਆਂ ਅਨੁਸਾਰ, ਸਟੇਟ ਬੈਂਕ ਆਫ਼ ਲੁਧਿਆਣਾ ਬ੍ਰਾਂਚ ਦੀ ਸ਼ਿਕਾਇਤ 'ਤੇ ਸਾਲ 2020 'ਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ ਅਤੇ ਹੋਰਾਂ ਵਿਰੁਧ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਦੀ ਕਾਰਨ ਬੰਦ ਹੋਈ ਸੀ ਯੂਨਿਟ

ਮੰਦੀ ਕਾਰਨ ਇਹ ਯੂਨਿਟ ਕਰੀਬ 16 ਸਾਲ ਪਹਿਲਾਂ ਬੰਦ ਹੋ ਗਈ ਸੀ ਅਤੇ ਇਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ। ਹਾਲਾਂਕਿ ਕਈ ਸਾਲ ਪਹਿਲਾਂ ਕੰਪਨੀ ਦੇ ਡਿਫਾਲਟਰ ਹੋਣ ਤੋਂ ਬਾਅਦ ਬੈਂਕ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਸੀ। ਸਾਲ 2006 ਵਿਚ ਕੰਪਨੀ ਨੇ ਪਹਿਲੇ ਪੜਾਅ ਵਿਚ ਲਗਭਗ 200 ਕਰੋੜ ਰੁਪਏ ਅਤੇ ਦੂਜੇ ਪੜਾਅ ਵਿਚ 200 ਕਰੋੜ ਰੁਪਏ ਨਿਵੇਸ਼ ਕਰਨ ਦਾ ਦਾਅਵਾ ਕੀਤਾ ਸੀ ਪਰ ਦੋ ਸਾਲਾਂ ਦੇ ਅੰਦਰ ਹੀ ਕੰਪਨੀ ਨੇ ਕਠੂਆ ਸਥਿਤ ਯੂਨਿਟ ਨੂੰ ਬੰਦ ਕਰ ਦਿਤਾ।

ਇਸ ਪ੍ਰਾਜੈਕਟ ਨੂੰ ਚਲਾਉਣ ਲਈ ਲੁਧਿਆਣਾ ਸਥਿਤ ਸਟੇਟ ਬੈਂਕ ਦੀ ਸ਼ਾਖਾ ਤੋਂ ਕਰਜ਼ਾ ਲਿਆ ਗਿਆ। ਕੰਪਨੀ ਦੀ ਸਾਂਬਾ ਦੇ ਉਦਯੋਗਿਕ ਖੇਤਰ ਵਿਚ ਵੀ ਇਕ ਯੂਨਿਟ ਹੈ। ਬੈਂਕ ਦਾ ਦੋਸ਼ ਸੀ ਕਿ ਇਹ ਧੋਖਾਧੜੀ ਐਸਬੀਆਈ ਦੇ ਅਣਪਛਾਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਸੀ। ਦਸਿਆ ਜਾ ਰਿਹਾ ਹੈ ਕਿ 87.88 ਕਰੋੜ ਰੁਪਏ ਦਾ ਕਰਜ਼ਾ ਵਿਆਜ ਸਮੇਤ ਕਰੀਬ 121.13 ਕਰੋੜ ਰੁਪਏ ਦਾ ਹੋ ਗਿਆ ਹੈ।

(For more Punjabi news apart from ED raid on Bharat Papers Limited in Ludhiana, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement