Jalandhar Accident News: ਔਡੀ ਕਾਰ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 3 ਲੋਕਾਂ ਦੀ ਹੋਈ ਮੌਤ

By : GAGANDEEP

Published : Jan 31, 2024, 9:05 am IST
Updated : Jan 31, 2024, 9:08 am IST
SHARE ARTICLE
Jalandhar Accident News in punjabi
Jalandhar Accident News in punjabi

Jalandhar Accident News: 2 ਲੋਕਾਂ ਦੀ ਹਾਲਤ ਗੰਭੀਰ

Jalandhar Accident News in punjabi : ਜਲੰਧਰ 'ਚ ਬੀਤੀ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਹ ਪੰਜੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Mexico Accident News: ਮੈਕਸੀਕੋ 'ਚ ਬੱਸ ਤੇ ਟਰੱਕ ਦੀ ਹੋਈ ਟੱਕਰ, 19 ਲੋਕਾਂ ਦੀ ਹੋਈ ਮੌਤ

ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ, ਜਗਦੀਸ਼ ਚੰਦਰਅਤੇ ਪੰਕਜ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਜ਼ਖ਼ਮੀ ਹੋ ਗਏ। ਮਕਸੂਦਾਂ ਥਾਣੇ ਦੇ ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ। ਔਡੀ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਵਾਲੇ ਪਾਸੇ ਡਿਵਾਈਡਰ ਨਾਲ ਟਕਰਾ ਕੇ ਕਾਰ ਰੁਕ ਗਈ। ਇਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਔਡੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੋਰ ਵਧੇਗੀ ਠੰਢ, ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ

ਪੁਲਿਸ ਵਲੋਂ ਮੁੱਢਲੀ ਪੜਤਾਲ ਦੌਰਾਨ ਜਦੋਂ ਔਡੀ ਕਾਰ ਦੀ ਨੰਬਰ ਪਲੇਟ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਕਾਰ ਚੰਡੀਗੜ੍ਹ ਦੀ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਨਾਂ ’ਤੇ ਰਜਿਸਟਰਡ ਹੈ। ਪੁਲਿਸ ਕੰਪਨੀ ਨੂੰ ਹਾਦਸੇ ਬਾਰੇ ਸੂਚਿਤ ਕਰੇਗੀ। ਉਥੋਂ ਪੁਲਿਸ ਨੂੰ ਇਹ ਜਾਣਕਾਰੀ ਮਿਲੇਗੀ ਕਿ ਹਾਦਸੇ ਦੇ ਸਮੇਂ ਉਕਤ ਵਾਹਨ ਕੌਣ ਚਲਾ ਰਿਹਾ ਸੀ। ਜਿਸ ਤੋਂ ਬਾਅਦ ਕਾਰ ਚਲਾ ਰਹੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Jalandhar Accident News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement