Punjab Weather Update: ਪੰਜਾਬ 'ਚ ਹੋਰ ਵਧੇਗੀ ਠੰਢ, ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ

By : GAGANDEEP

Published : Jan 31, 2024, 8:09 am IST
Updated : Jan 31, 2024, 8:52 am IST
SHARE ARTICLE
Punjab haryana chandigarh Weather Update News in punjabi
Punjab haryana chandigarh Weather Update News in punjabi

Punjab Weather Update: ਅੱਜ ਵੀ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

Punjab haryana chandigarh Weather Update News in punjabi: ਪੰਜਾਬ ਤੇ ਹਰਿਆਣਾ 'ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਪੰਜਾਬ ਵਿਚ ਅੰਮ੍ਰਿਤਸਰ-ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Mohali News: ED ਨੇ ਵਿਧਾਇਕ ਕੁਲਵੰਤ ਸਿੰਘ ਤੋਂ ਕੀਤੀ ਪੁੱਛਗਿੱਛ, ਨਸ਼ਾ ਤਸਕਰੀ ਦੇ ਪੈਸੇ ਨੂੰ ਲਾਂਡਰਿੰਗ ਕਰਨ ਦਾ ਸ਼ੱਕ! 

ਉਧਰ ਹਰਿਆਣਾ ਦੇ ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ। ਅੱਜ 6 ਜ਼ਿਲ੍ਹਿਆਂ ਵਿਚ ਮੀਂਹ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।
ਚੰਡੀਗੜ੍ਹ ਵਿੱਚ ਸਵੇਰੇ ਧੁੰਦ ਛਾਈ ਹੋਈ ਹੈ। ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਬੱਦਲ ਛਾਏ ਰਹਿਣਗੇ। ਸ਼ੀਤ ਲਹਿਰ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲੇਗੀ।

ਇਹ ਵੀ ਪੜ੍ਹੋ: Warring 2: 2 ਦਿਨ ਬਾਅਦ ਖਤਮ ਹੋਵੇਗੀ ਦਰਸ਼ਕਾਂ ਦੀ ਉਡੀਕ; ਵੱਡੇ ਪਰਦੇ 'ਤੇ ਧਮਾਲਾਂ ਪਾਉਣ ਲਈ ਤਿਆਰ ‘ਵਾਰਨਿੰਗ 2’

ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਦੇ ਅਨੁਸਾਰ, 30 ਜਨਵਰੀ ਤੋਂ 4 ਫਰਵਰੀ ਤੱਕ ਉੱਤਰ-ਪੱਛਮੀ ਭਾਰਤ 'ਤੇ 2 ਪੱਛਮੀ ਗੜਬੜੀ (ਡਬਲਯੂਡੀ) ਪ੍ਰਭਾਵ ਪਾਉਣ ਜਾ ਰਹੀ ਹੈ। ਪੰਜਾਬ-ਹਰਿਆਣਾ 'ਚ 30 ਜਨਵਰੀ ਤੋਂ 1 ਜਨਵਰੀ ਤੱਕ ਅਤੇ ਕੁਝ ਇਲਾਕਿਆਂ 'ਚ 3-4 ਫਰਵਰੀ ਨੂੰ ਮੀਂਹ ਪੈ ਸਕਦਾ ਹੈ। 31 ਜਨਵਰੀ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।

1-2 ਫਰਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ, ਜਦੋਂ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਅਗਲੇ 3 ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਦਾ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 1-2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

 (For more Punjabi news apart from Punjab haryana chandigarh Weather Update News in punjabi  , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement