Chandigarh News: ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਕੀਤਾ ਗਰਭਵਤੀ, ਕੋਰਟ ਨੇ 12 ਹਫਤਿਆਂ ਦੇ ਗਰਭਪਾਤ ਕਰਨ ਦੀ ਦਿਤੀ ਇਜਾਜ਼ਤ
Published : Jan 31, 2024, 11:42 am IST
Updated : Jan 31, 2024, 2:02 pm IST
SHARE ARTICLE
The court allowed a girl to have an abortion at 12 weeks Chandigarh News in punjabi
The court allowed a girl to have an abortion at 12 weeks Chandigarh News in punjabi

Chandigarh News: 30 ਸਾਲਾ ਲੜਕੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗਰਭ ਖਤਮ ਕਰਨ ਦੀ ਮੰਗੀ ਸੀ ਇਜਾਜ਼ਤ

The court allowed a girl to have an abortion at 12 weeks Chandigarh News in punjabi : ਵਿਆਹ ਦਾ ਝੂਠਾ ਵਾਅਦਾ ਕਰਕੇ ਬਲਾਤਕਾਰ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਨੇ 12 ਹਫ਼ਤਿਆਂ ਤੋਂ ਵੱਧ ਦੀ ਗਰਭਵਤੀ ਲੜਕੀ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦੇ ਦਿਤੀ ਹੈ।

ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਅਣਚਾਹੇ ਗਰਭ ਅਵਸਥਾ ਲੜਕੀ ਦੇ ਜੀਵਨ ਵਿਚ ਰੁਜ਼ਗਾਰ ਦੇ ਮੌਕੇ ਖ਼ਤਮ ਕਰ ਦੇਵੇਗੀ ਅਤੇ ਉਸ ਦੀ ਸਮਰੱਥਾ ਨੂੰ ਪ੍ਰਭਾਵਿਤ ਕਰ ਸਕਦੀ ਹੈ। ਪਟਿਆਲਾ ਦੀ ਰਹਿਣ ਵਾਲੀ ਇਕ 30 ਸਾਲਾ ਲੜਕੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 12 ਹਫ਼ਤਿਆਂ ਤੋਂ ਵੱਧ ਦੇ ਗਰਭ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ: Haryana News: ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਿਆ ਤਾਂ ਹੋਵੇਗੀ 10 ਸਾਲ ਦੀ ਕੈਦ ਅਤੇ ਪੰਜ ਲੱਖ ਜੁਰਮਾਨਾ

ਪਟਿਆਲਾ ਦੀ ਰਹਿਣ ਵਾਲੀ ਇੱਕ 30 ਸਾਲਾ ਲੜਕੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 12 ਹਫ਼ਤਿਆਂ ਤੋਂ ਵੱਧ ਦਾ ਗਰਭਪਾਤ ਕਰਵਾਉਣ ਦੀ ਅਪੀਲ ਕੀਤੀ ਸੀ। ਪਟੀਸ਼ਨਰ ਨੇ ਦਲੀਲ ਦਿਤੀ ਕਿ ਦੋਸ਼ੀ ਨੇ ਵਿਆਹ ਦੇ ਬਹਾਨੇ ਉਸ ਨਾਲ ਰਿਸ਼ਤਾ ਕਾਇਮ ਕਰਨ ਲਈ ਸਹਿਮਤੀ ਲਈ ਅਤੇ ਉਸ ਦੇ ਗਰਭਵਤੀ ਹੋਣ ਤੋਂ ਬਾਅਦ ਉਸ ਨੇ ਦੂਰਾ ਬਣਾ ਲਈ।

ਇਸ ਤੋਂ ਬਾਅਦ ਪਟੀਸ਼ਨਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਉਹ ਇਸ ਗਰਭ ਨੂੰ ਜਾਰੀ ਨਹੀਂ ਰੱਖਣਾ ਚਾਹੁੰਦੀ ਅਤੇ ਅਜਿਹੀ ਸਥਿਤੀ 'ਚ ਉਸ ਨੂੰ ਗਰਭਪਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ: Punjab Haryana High Court: 2004 ਤੋਂ ਪਹਿਲਾਂ ਨਿਯੁਕਤ ਸਾਰੇ ਕਰਮਚਾਰੀ ਪੁਰਾਣੀ ਪੈਨਸ਼ਨ ਦੇ ਹੱਕਦਾਰ: ਹਾਈਕੋਰਟ  

ਦਲੀਲਾਂ 'ਤੇ ਗੌਰ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਇਕ ਨੌਜਵਾਨ ਔਰਤ ਦਾ ਪ੍ਰਜਨਨ ਚੋਣ ਦਾ ਅਧਿਕਾਰ ਧਾਰਾ 21 ਤਹਿਤ ਉਸ ਦੀ ਨਿੱਜੀ ਆਜ਼ਾਦੀ ਦਾ ਅਟੁੱਟ ਹਿੱਸਾ ਹੈ ਅਤੇ ਇਹ ਸਰੀਰਕ ਅਖੰਡਤਾ ਦਾ ਪਵਿੱਤਰ ਅਧਿਕਾਰ ਹੈ।

ਮੌਜੂਦਾ ਗਰਭ ਅਵਸਥਾ ਦੀ ਨਿਰੰਤਰਤਾ ਪਟੀਸ਼ਨਕਰਤਾ ਨੂੰ ਉਸ ਮੰਦਭਾਗੀ ਸਥਿਤੀ ਦੀ ਯਾਦ ਦਿਵਾਉਂਦੀ ਰਹੇਗੀ ਜਿਸ ਦਾ ਉਸ ਨੇ ਸਾਹਮਣਾ ਕੀਤਾ ਹੈ। ਸਾਰੇ ਤੱਥਾਂ ਨੂੰ ਵਿਚਾਰਨ ਤੋਂ ਬਾਅਦ ਹਾਈਕੋਰਟ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਪ੍ਰਸੂਤੀ ਅਤੇ ਗਾਇਨੀਕੋਲੋਜੀ ਵਿਭਾਗ ਦੇ ਮੁਖੀ ਨੂੰ ਗਰਭ ਅਵਸਥਾ ਨੂੰ ਸਮਾਪਤ ਕਰਨ ਲਈ ਸਾਰੇ ਲੋੜੀਂਦੇ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿਤੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from The court allowed a girl to have an abortion at 12 weeks Chandigarh News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement