ਸ਼ੰਭੂ ਬਾਰਡਰ 'ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ, ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਕਿਸਾਨ
Published : Jan 31, 2025, 10:26 am IST
Updated : Jan 31, 2025, 10:30 am IST
SHARE ARTICLE
Another farmer died on Shambhu border News in punjabi
Another farmer died on Shambhu border News in punjabi

ਸਰਵਣ ਸਿੰਘ ਪੰਧੇਰ ਨੇ ਦਿੱਤੀ ਜਾਣਕਾਰੀ

ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਦਾ ਰਹਿਣ ਵਾਲਾ ਸੀ। ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ। ਉਹ 2 ਬੱਚਿਆਂ ਦਾ ਪਿਤਾ ਸੀ।

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫ਼ਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ 'ਚ ਦੋਵਾਂ ਮੋਰਚਿਆਂ 'ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ।

ਨਾਲ ਹੀ 11 ਤੋਂ 13 ਫ਼ਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਆਗੂ ਪੂਰੀ ਰਣਨੀਤੀ ਬਣਾਉਣ ਵਿੱਚ ਲੱਗੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 66ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।

ਹਾਲਾਂਕਿ ਭੁੱਖ ਹੜਤਾਲ ਕਾਰਨ ਡੱਲੇਵਾਲ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਉਨ੍ਹਾਂ ਨੂੰ ਬੁਖਾਰ ਚੜ੍ਹ ਗਿਆ ਹੈ ਅਤੇ ਉਹ ਮਾਮੂਲੀ ਜਿਹੀ ਹਿਲਜੁਲ ਵੀ ਬਰਦਾਸ਼ਤ ਨਹੀਂ ਕਰ ਪਾ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement