Punjab News: ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਵਿਰੁਧ ਹਵਾਲਗੀ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ
Published : Jan 31, 2025, 12:15 pm IST
Updated : Jan 31, 2025, 12:15 pm IST
SHARE ARTICLE
Instructions issued to initiate extradition proceedings against Moosewala's manager Shaganpreet
Instructions issued to initiate extradition proceedings against Moosewala's manager Shaganpreet

ਮਿੱਡੂਖੇੜਾ ਕਤਲ ਕੇਸ ਵਿਚ ਸ਼ਗਨਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਹ ਆਸਟ੍ਰੇਲੀਆਂ ਭੱਜ ਗਿਆ।

 

Punjab News: ਵਿੱਕੀ ਮਿੱਢੂਖੇੜਾ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਮਗਰੋਂ ਐੱਸਐੱਸਪੀ ਮੋਹਾਲੀ ਨੂੰ ਸਿੱਧੂ ਮੂਸੇਲਾਵਾ ਦੇ ਭਗੌੜੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਹਨ। ਵਿੱਕੀ ਮਿੱਢੂਖੇੜਾ ਦੇ ਕਤਲ ਵਿਚ ਸ਼ਗਨਪ੍ਰੀਤ ਦੀ ਅਹਮਿ ਭੂਮਿਕਾ ਸੀ। ਮਿੱਡੂਖੇੜਾ ਕਤਲ ਕੇਸ ਵਿਚ ਸ਼ਗਨਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਹ ਆਸਟ੍ਰੇਲੀਆਂ ਭੱਜ ਗਿਆ।

ਅਦਾਲਤ ਨੇ ਜਾਂਚ ਏਜੰਸੀ ਨੂੰ ਬਾਕੀ ਫਰਾਰ ਮੁਲਜ਼ਮਾਂ ਸ਼ਗਨਪ੍ਰੀਤ ਸਿੰਘ, ਰਵਿੰਦਰ ਚੌਹਾਨ, ਸੌਰਭ ਠਾਕੁਰ, ਲੱਕੀ ਪਟਿਆਲ ਉਰਫ਼ ਗੌਰਵ ਪਟਿਆਲ, ਸੋਮਬੀਰ ਤੇ ਧਰਮਿੰਦਰ ਸਿੰਘ ਉਰਫ ਗੁਗਨੀ ਵਿਰੁਧ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਕਰਾਰ ਦਿੱਤੀ ਹੈ। ਵਿੱਕੀ ਦੇ ਕਤਲ ਤੋਂ ਇੱਕ ਦਿਨ ਬਾਅਦ ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦੇ ਸ਼ੋਅ ਦਾ ਪ੍ਰਬੰਧਨ ਕਰਨ ਲਈ ਦੁਬਈ ਗਿਆ ਸੀ। 

ਉਹ ਮਿੱਢੂਖੇੜਾ ਦੇ ਕਤਲ ਤੋਂ ਚਾਰ ਦਿਨ ਬਾਅਦ ਵਾਪਸ ਆਇਆ। ਫਿਰ ਉਹ ਆਸਟ੍ਰੇਲੀਆ ਭੱਜਣ ਤੋਂ ਪਹਿਲਾਂ ਤਿੰਨ ਦਿਨ ਮੋਹਾਲੀ ਵਿਚ ਰਿਹਾ। ਉਸ ਦੌਰਾਨ ਮੋਹਾਲੀ ਪੁਲਿਸ ਉਸ ਨੂੰ ਫੜ ਨਹੀਂ ਸਕੀ। ਮੋਹਾਲੀ ਪੁਲਿਸ ਨੇ ਬਾਅਦ ਵਿਚ ਆਸਟ੍ਰੇਲੀਆਈ ਦੂਤਾਵਾਸ ਨੂੰ ਮਿੱਡੂਖੇੜਾ ਕਤਲ ਕੇਸ ਦੇ ਦੋਸ਼ੀ ਸ਼ਗਨਪ੍ਰੀਤ ਸਿੰਘ ਦੀ ਅਪਰਾਧਿਕ ਭੂਮਿਕਾ ਬਾਰੇ ਸੂਚਿਤ ਕੀਤਾ।

ਪੁਲਿਸ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸ਼ਗਨਪ੍ਰੀਤ ਸਿੰਘ ਇਕ ਭਾਰਤੀ ਨਾਗਰਿਕ ਤੇ ਖਮਾਣੋਂ, ਫ਼ਤਿਹਗੜ੍ਹ ਸਾਹਿਬ, ਪੰਜਾਬ, ਭਾਰਤ ਦਾ ਰਹਿਣ ਵਾਲਾ, ਆਈਪੀਸੀ ਦੀ ਧਾਰਾ 302, 34 ਤੇ ਅਸਲਾ ਐਕਟ ਤਹਿਤ ਦੋਸ਼ੀ ਹੈ। ਉਸ ਵਿਰੁੱਧ ਮਟੌਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਹੈ ਤੇ ਉਹ ਫਰਾਰ ਹੈ। 10 ਅਪ੍ਰੈਲ 2022 ਨੂੰ ਸ਼ਗਨਪ੍ਰੀਤ ਸਿੰਘ ਨੂੰ ਕਤਲ ਕੇਸ ਵਿਚ ਨਾਮਜ਼ਦ ਕੀਤਾ ਸੀ।

ਉਸ ਨੇ ਹਾਈ ਕੋਰਟ, ਚੰਡੀਗੜ੍ਹ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਤਤਕਾਲੀ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਆਸਟ੍ਰੇਲੀਆਈ ਦੂਤਾਵਾਸ ਨੂੰ ਸ਼ਗਨਪ੍ਰੀਤ ਦਾ ਵੀਜ਼ਾ ਰੱਦ ਕਰਨ ਤੇ ਉਸ ਨੂੰ ਡਿਪੋਰਟ ਕਰਨ ਦੀ ਸਿਫ਼ਾਰਸ਼ ਕੀਤੀ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement