Punjab News : ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

By : BALJINDERK

Published : Jan 31, 2025, 6:57 pm IST
Updated : Jan 31, 2025, 6:57 pm IST
SHARE ARTICLE
‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ
‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ

Punjab News :ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣਿਆ ਹੈ,ਪੰਜਾਬ ਦੇ ਮੁੱਖ ਮੰਤਰੀ ਦੇ ਘਰ ਛਾਪਾ ਮਾਰਦੇ, ਪਰ ਪਰਵੇਸ਼ ਵਰਮਾ ਦੇ ਪੈਸੇ ਵੰਡਣ 'ਤੇ ਚੁੱਪ ਹੈ-ਮਲਵਿੰਦਰ ਕੰਗ 

Punjab News in Punjabi :  ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ 'ਤੇ ਛਾਪੇਮਾਰੀ ਸਬੰਧੀ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ।  ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਉਸੇ ਸਾਜ਼ਿਸ਼ ਦਾ ਹਿੱਸਾ ਹੈ।

ਮਲਵਿੰਦਰ ਕੰਗ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਕਦੇ ਉਸ ਨੂੰ ਪੰਜਾਬ ਦੀਆਂ ਗੱਡੀਆਂ ਤੋਂ ਦਿੱਕਤ ਹੁੰਦੀ ਹੈ ਅਤੇ ਕਦੇ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਨਾਲ। ਭਾਜਪਾ ਆਗੂਆਂ ਦਾ ਬਿਆਨ ਪੰਜਾਬੀਆਂ ਪ੍ਰਤੀ ਉਸ ਦੀ ਨਫ਼ਰਤ ਨੂੰ ਦਰਸਾਉਂਦਾ ਹੈ।

ਕੰਗ ਨੇ ਕਿਹਾ ਕਿ ਇਹ ਸਭ ਚੋਣ ਕਮਿਸ਼ਨ ਦੀ ਅਯੋਗਤਾ ਕਾਰਨ ਹੋ ਰਿਹਾ ਹੈ। ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ 'ਤੇ ਬੇਲੋੜੇ ਛਾਪੇਮਾਰੀ ਕਰਦੀ ਹੈ, ਪਰ ਪਰਵੇਸ਼ ਵਰਮਾ ਵੱਲੋਂ ਪੈਸੇ ਵੰਡਣ 'ਤੇ ਚੁੱਪ ਹੈ, ਜਦੋਂ ਕਿ ਵਰਮਾ ਵੱਲੋਂ ਨਵੀਂ ਦਿੱਲੀ ਵਿਧਾਨ ਸਭਾ 'ਚ ਲਗਾਤਾਰ ਪੈਸੇ, ਜੁੱਤੀਆਂ ਅਤੇ ਕੱਪੜੇ ਵੰਡੇ ਜਾ ਰਹੇ ਹਨ। ਚੋਣ ਕਮਿਸ਼ਨ ਨੂੰ ਉਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ, ਪਰ ਉਸ ਨੇ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਜਾਣਬੁੱਝ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ ਨਹੀਂ ਕਰਨਗੇ। ਦਿੱਲੀ ਦੇ ਲੋਕ ਵੀ ਅਜਿਹੀ ਘਟੀਆ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ। ਲੋਕ 5 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਜਵਾਬ ਦੇਣਗੇ।

(For more news apart from On Ravneet Bittu's statement, AAP said- BJP is constantly trying to defame Punjabis News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement