
Jalandhar News : ਸੜਕ ਸੁਰੱਖਿਆ ਬਲ ਨੇ ਜੇਸੀਬੀ ਦੀ ਮਦਦ ਨਾਲ ਡਰਾਈਵਰ ਨੂੰ ਕੱਢਿਆ ਬਾਹਰ
Jalandhar News in Punjabi : ਜਲੰਧਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਕਾਲਾ ਬਕਰਾ ਨੇੜੇ ਬੀਤੀ ਰਾਤ ਲਗਭਗ 2 ਵਜੇ ਬਜਰੀ ਨਾਲ ਭਰਿਆ ਇੱਕ ਟਿੱਪਰ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੀ ਸੂਚਨਾ ਰਾਹਗੀਰਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਇਸ ਤੋਂ ਬਾਅਦ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਨੂੰ ਬਾਹਰ ਕੱਢਣਾ ਬਹੁਤ ਮੁਸ਼ਕਲ ਸੀ। ਇਸ ਲਈ ਸੜਕ ਸੁਰੱਖਿਆ ਬਲ ਨੇ ਦੇਰ ਰਾਤ ਇੱਕ ਜੇਸੀਬੀ ਨੂੰ ਮੌਕੇ 'ਤੇ ਬੁਲਾਇਆ ਅਤੇ 3 ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਡਰਾਈਵਰ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਖੁਸ਼ਕਿਸਮਤੀ ਨਾਲ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
(For more news apart from Tipper full of gravel overturned on Jalandhar-Jammu National Highway, driver injured News in Punjabi, stay tuned to Rozana Spokesman)