
Batala News : ਨਿਸ਼ਾਨ ਸਾਹਿਬ ਦੇ ਚੋਲਾ ਬਦਲਣ ਵੇਲੇ ਟੁੱਟੀ ਤਾਰ
Batala News in Punjabi : ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਗੁਰਦੁਆਰਾ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੇ ਨਿਸ਼ਾਨੀ ਕੰਧ ਅੱਜ ਵੀ ਮੌਜੂਦ ਹੈ। ਅੱਜ ਸਵੇਰੇ ਉੱਥੇ ਇੱਕ ਮੰਦਭਾਗੀ ਘਟਨਾ ਵਾਪਰ ਗਈ ਜਦੋਂ ਪਾਰਟ ਟਾਈਮ ਨੌਕਰੀ ਕਰਨ ਵਾਲਾ ਸਤਨਾਮ ਸਿੰਘ ਨਿਸ਼ਾਨ ਸਾਹਿਬ ਦਾ ਕੱਪੜਾ ਬਦਲ ਰਿਹਾ ਸੀ ਤੇ ਅਚਾਨਕ ਨਿਸ਼ਾਨ ਸਾਹਿਬ ਦੀ ਤਾਰ ਟੁੱਟਣ ਕਰ ਕੇ ਉਹ ਉਚਾਈ ਤੋਂ ਥੱਲੇ ਨਿਸ਼ਾਨ ਸਾਹਿਬ ਵਾਲੇ ਥੜੇ ’ਤੇ ਆ ਕੇ ਡਿੱਗਗਿਆ। ਇਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋਣ ਕਰ ਕੇ ਉਸ ਨੂੰ ਪਹਿਲਾਂ ਪ੍ਰਾਈਵੇਟ ਹਸਪਤਾਲ ਇਲਾਜ ਨਹੀਂ ਲਿਆਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਨੇ ਕਿਹਾ ਕਿ ਸਤਨਾਮ ਸਿੰਘ ਸਾਡੇ ਕੋਲੋਂ ਲੰਬੇ ਸਮੇਂ ਤੋਂ ਪਾਰਟ ਟਾਈਮ ਨੌਕਰੀ ਕਰਦਾ ਸੀ। ਅੱਜ ਸਵੇਰੇ ਜਦੋਂ ਨਿਸ਼ਾਨ ਸਾਹਿਬ ਦਾ ਕੱਪੜਾ ਬਦਲਣ ਲੱਗਾ ਤੇ ਤਾਰ ਟੁੱਟਣ ਕਰ ਕੇ ਹਾਦਸਾ ਵਾਪਰਿਆ ਗਿਆ ਅਤੇ ਉਸ ਦੀ ਮੌਤ ਹੋ ਗਈ। ਜਿਸ ਦਾ ਉਹਨਾਂ ਨੂੰ ਗਹਿਰਾ ਦੁੱਖ ਹੈ।
ਇਸ ਮੌਕੇ ਗੋਰਾ ਨੇ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਸ ਦੀ ਸੂਚਨਾ ਦਿੱਤੀ ਹੈ। ਜੋ ਵੀ ਵੱਧ ਤੋਂ ਵੱਧ ਸਹਾਇਤਾ ਹੋਵੇਗੀ ਕੀਤੀ ਜਾਵੇ ਨਾਲ ਹੀ ਮ੍ਰਿਤਕ ਸਤਨਾਮ ਸਿੰਘ ਦੇ ਭਤੀਜੇ ਨੇ ਕਿਹਾ ਕਿ ਇਹ ਪਰਿਵਾਰ ਤੇ ਪਹਿਲਾਂ ਹੀ ਕਈ ਦੁੱਖਾਂ ਦੇ ਪਹਾੜ ਨੇ ਸਤਨਾਮ ਸਿੰਘ ਦੀ ਪਤਨੀ ਪਹਿਲਾਂ ਹੀ ਬਹੁਤ ਬਿਮਾਰ ਹੈ ਤੇ ਸਤਨਾਮ ਸਿੰਘ ਦਾ ਪੁੱਤਰ ਕੁਝ ਸਮਾਂ ਪਹਿਲਾਂ ਹੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸੀ।
(For more news apart from young man died after falling from height while changing robe Nishan Sahib in Gurdwara Kandha Sahib of Batala News in Punjabi, stay tuned to Rozana Spokesman)