ਕਿਹਾ :‘ਇਹ ਬਿਲ ਸੂਬੇ ਦੇ ਹਿਤਾਂ ਲਈ ਘਾਤਕ ਸਿੱਧ ਹੋਵੇਗਾ’
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵਿਤ 'ਡਰਾਫਟ ਬੀਜ ਬਿੱਲ 2025' 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਰਾਜ ਦੇ ਹਿੱਤਾਂ ਲਈ ਘਾਤਕ ਸਿੱਧ ਹੋਵੇਗਾ ਕਿਉਂਕਿ ਇਹ ਬੀਜ ਅਰਥਵਿਵਸਥਾ ਨੂੰ ਨਿਯਮਤ ਕਰਨ ਦੀਆਂ ਰਾਜਾਂ ਦੀਆਂ ਮੌਜੂਦਾ ਸ਼ਕਤੀਆਂ ਨੂੰ ਕਾਫੀ ਹੱਦ ਤੱਕ ਘਟਾਉਂਦਾ ਹੈ।
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਸੰਵਿਧਾਨ ਅਨੁਸਾਰ ਖੇਤੀਬਾੜੀ ਇੱਕ ਰਾਜ ਦਾ ਵਿਸ਼ਾ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੋਣ ਨਾਤੇ ਆਪਣੀ ਆਰਥਿਕਤਾ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਲਈ ਪੂਰੀ ਤਰ੍ਹਾਂ ਇਸ ਖੇਤਰ 'ਤੇ ਨਿਰਭਰ ਕਰਦਾ ਹੈ।
ਉਨ੍ਹਾਂ ਆਰੋਪ ਲਾਇਆ ਕਿ ਇਹ ਬਿੱਲ ਰੈਗੂਲੇਟਰੀ ਅਥਾਰਟੀ ਦਾ ਕੇਂਦਰੀਕਰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨਾਲ ਰਾਜ ਸਰਕਾਰਾਂ ਦੇ ਅਧਿਕਾਰ ਸੀਮਤ ਹੋ ਜਾਣਗੇ।
