ਫ਼ਤਿਹਗੜ੍ਹ ਸਾਹਿਬ ਤੋਂ 25 ਕਿੱਲੋ ਸੋਨੇ ਸਣੇ 2 ਵਿਅਕਤੀ ਗ੍ਰਿਫ਼ਤਾਰ
Published : Mar 31, 2019, 1:51 pm IST
Updated : Mar 31, 2019, 1:51 pm IST
SHARE ARTICLE
Fatehgarh Sahib Police recovered 25 KG Pure Gold during the checking
Fatehgarh Sahib Police recovered 25 KG Pure Gold during the checking

ਬਰਾਮਦ ਹੋਏ ਸੋਨੇ ਦੀ ਖੇਪ ਦੀ ਕੀਮਤ ਅੱਠ ਕਰੋੜ ਰੁਪਏ ਤੋਂ ਵੀ ਵੱਧ

ਫ਼ਤਹਿਗੜ੍ਹ ਸਾਹਿਬ: ਚੋਣ ਜ਼ਾਬਤਾ ਦੌਰਾਨ ਸਰਹਿੰਦ ਥਾਣੇ ਦੇ ਉੱਡਣ ਦਸਤੇ ਵਲੋਂ ਬਾਹਰੀ ਸੂਬੇ ਤੋਂ ਆ ਰਹੀ ਕੈਸ਼ ਵੈਨ ਵਿਚੋਂ 25 ਕਿੱਲੋ ਸੋਨਾ ਬਰਾਮਦ ਕੀਤਾ ਗਿਆ ਹੈ। ਬਰਾਮਦ ਹੋਏ ਸੋਨੇ ਦੀ ਖੇਪ ਦੀ ਕੀਮਤ ਅੱਠ ਕਰੋੜ ਰੁਪਏ ਤੋਂ ਵੀ ਵੱਧ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਨੇ ਜਦੋਂ ਉਕਤ ਵੈਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਸ ਵਿਚੋਂ ਵੱਡੀ ਮਾਤਰਾ ਵਿਚ ਸੋਨਾ ਮਿਲਿਆ। ਵੈਨ ਸਵਾਰ ਦੋ ਵਿਅਕਤੀ ਇਸ ਸੋਨੇ ਬਾਰੇ ਕੋਈ ਵੀ ਠੋਸ ਦਸਤਾਵੇਜ਼ ਨਹੀਂ ਵਿਖਾ ਸਕੇ।

GoldGold

ਪੁਲਿਸ ਮੁਤਾਬਕ ਇਸ ਸੋਨੇ ਦਾ ਵਜ਼ਨ 25 ਕਿੱਲੋ ਨਿਕਲਿਆ ਹੈ। ਪੁਲਿਸ ਨੇ ਮਾਮਲੇ ਦੀ ਸੂਚਨਾ ਆਮਦਨ ਕਰ ਵਿਭਾਗ, ਪਟਿਆਲਾ ਦੇ ਅਧਿਕਾਰੀਆਂ ਨੂੰ ਵੀ ਦੇ ਦਿਤੀ ਹੈ। ਫ਼ਤਿਹਗੜ੍ਹ ਸਾਹਿਬ ਦੀ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਅਤੇ ਡਿਪਟੀ ਕਮਿਸ਼ਨ ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement