ਸ੍ਰੀ ਮੁਕਤਸਰ ਸਾਹਿਬ 'ਚ ਰਨ ਫਾਰ ਵੋਟ ਮੈਰਾਥਨ ਦਾ ਆਯੋਜਨ
Published : Mar 31, 2019, 1:22 pm IST
Updated : Mar 31, 2019, 1:22 pm IST
SHARE ARTICLE
Run for vote Marathan
Run for vote Marathan

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਰਨ ਫਾਰ ਵੋਟ ਮੈਰਾਥਨ ਦਾ ਆਯੋਜਨ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ:  ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਰਨ ਫਾਰ ਵੋਟ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਹ ਮੈਰਾਥਨ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਤੋਂ ਲੈ ਕੇ ਕੋਟਕਪੂਰਾ ਰੋਡ ,ਡਾ ਕੇਹਰ ਸਿੰਘ ਚੌਕ, ਕੋਟਕਪੂਰਾ ਬਠਿੰਡਾ ਰੋਡ ਬਾਈਪਾਸ, ਬਠਿੰਡਾ ਰੋਡ ਮੁਕਤਸਰ ਤੋਂ ਹੁੰਦੀ ਹੋਈ ਮਲੋਟ ਰੋਡ ਨਜ਼ਦੀਕ ਪੰਪ ਤੋਂ ਹੁਦੇ ਹੋਏ ਵਾਪਸ ਹੁੰਦੀ ਹੋਈ ਵਾਪਸ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸਮਾਪਤ ਹੋਈ।  

ਇਸ ਮੌਕੇ ਵੱਡੀ ਗਿਣਤੀ ਵਿਚ  ਬਜ਼ੁਰਗਾਂ, ਸਕੂਲੀ ਬੱਚਿਆਂ, ਪ੍ਰਸ਼ਾਸਨ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਮੈਰਾਥਨ ਵਿਚ ਔਰਤਾਂ ਲਈ 5 ਕਿਲੋਮੀਟਰ ਅਤੇ ਪੁਰਸ਼ਾਂ ਲਈ 10 ਕਿਲੋਮੀਟਰ ਦੌੜ  ਹੋਈ। ਇਸ ਮੈਰਾਥਨ ਵਿਚ 1100 ਦੇ ਕਰੀਬ ਲੋਕਾਂ ਨੇ ਭਾਗ ਲਿਆ।  

Run for vote marathanRun for vote Marathan

ਪਹਿਲੇ ਸਥਾਨ ’ਤੇ ਆਉਣ ਵਾਲੇ ਦੌੜਾਕ ਨੂੰ 5100 ਰੁਪਏ, ਦੂਜੇ ਸਥਾਨ ’ਤੇ ਆਉਣ ਵਾਲੇ ਨੂੰ 2100 ਰੁਪਏ ਤੇ ਤੀਜੇੇ ਸਥਾਨ ’ਤੇ ਆਉਣ ਵਾਲੇ ਨੂੰ 1100 ਰੁਪਏ ਦਾ ਨਕਦ ਇਨਾਮ ਦਿੱਤੇ ਗਏ। ਮੈਰਾਥਨ ਵਿਚ ਹਿੱਸਾ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਐਮ ਕੇ ਅਰਵਿੰਦ ਕੁਮਾਰ ਨੇ ਕਿਹਾ ਕਿ ਵੋਟਰਾਂ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਮੈਰਾਥਨ ਵਿਚ ਭਾਗ ਲੈਣ ਵਾਲਿਆਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement