ਤਰਨ ਤਾਰਨ ਸਾਹਿਬ ਗੁਰਦੁਆਰਾ ਦੇ ਮੈਨੇਜਰ ਨੂੰ ਕੀਤਾ ਮੁਅੱਤਲ
Published : Mar 31, 2019, 1:49 pm IST
Updated : Apr 1, 2019, 11:20 am IST
SHARE ARTICLE
Gurdwara Tarn Taran Sahib
Gurdwara Tarn Taran Sahib

ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੂੰ ਕੀਤਾ ਮੁਅੱਤਲ

ਤਰਨ ਤਾਰਨ- ਗੁਰਦੁਆਰਾ ਤਰਨ ਤਾਰਨ ਸਾਹਿਬ ਦੀ ਮੁੱਖ ਇਤਿਹਾਸਕ ਡਿਊੜੀ ਨੂੰ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਦੇ ਚੇਲਿਆਂ ਵੱਲੋਂ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਕੋਸਿਸ਼ ਨੂੰ ਧਿਆਨ ਚ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁਰਾਤਨ ਡਿਊੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ ਲਈ ਭਾਈ ਲੌਂਗੋਵਾਲ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਬਣਾਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਇਸ ਜਾਂਚ ਕਮੇਟੀ ਵਿਚ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਅਤੇ ਸ. ਗੁਰਮੀਤ ਸਿੰਘ ਬੂਹੇ ਨੂੰ ਸੱਦਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਉੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਕਾਰਸੇਵਾ ਵਾਲੇ ਬਾਬਿਆਂ ਪਾਸੋਂ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

gfhGobind Singh Longowal

ਭਾਈ ਲੌਂਗੋਵਾਲ ਨੇ ਕਿਹਾ ਕਿ ਮੈਨੇਜਰ ਦੀ ਇਸ ਆਪਹੁਦਰੀ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ। ਦੱਸ ਦਈਏ ਕਿ ਬੀਤੀ ਗੁਰਦੁਆਰਾ ਤਰਨਤਾਰਨ ਸਾਹਿਬ ਦੀ ਮੁੱਖ ਇਤਿਹਾਸਕ ਡਿਊੜੀ ਨੂੰ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਦੇ ਚੇਲਿਆਂ ਵੱਲੋਂ ਢਾਹੁਣ ਦੀ ਕੋਸ਼ਿਸ਼ ਕੀਤੀ ਗਈ।

ਰਾਤ ਦੇ 12 ਵਜਦਿਆਂ ਹੀ ਤਿੰਨ-ਚਾਰ ਸੌ ਦੇ ਕਰੀਬ ਅਖੌਤੀ ਕਾਰ ਸੇਵਕਾਂ ਨੇ ਹਥੌੜਿਆਂ, ਗੈਂਤੀਆਂ ਅਤੇ ਹੋਰ ਸੰਦਾਂ ਨਾਲ ਦਰਸ਼ਨੀ ਡਿਊੜੀ ਨੂੰ ਇੰਝ ਢਾਹੁਣਾ ਸ਼ੁਰੂ ਕਰ ਦਿਤਾ। ਜਿਵੇਂ ਕਿਸੇ ਧਾੜਵੀ ਨੇ ਹਮਲਾ ਕੀਤਾ ਹੋਵੇ, ਵੇਖਦਿਆਂ ਹੀ ਵੇਖਦਿਆਂ ਡਿਊੜੀ ਦੇ ਉਪਰਲੇ ਮੁਨਾਰੇ ਤੋੜ ਕੇ ਜ਼ਮੀਨ 'ਤੇ ਸੁੱਟ ਦਿਤੇ ਗਏ। ਦੁੱਖ ਦੀ ਗੱਲ ਇਹ ਹੈ ਕਿ ਇਹ ਮੰਦਭਾਗਾ ਸਿਲਸਿਲਾ ਹਾਲੇ ਵੀ ਜਾਰੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement