
ਕੋਰੋਨਾਵਾਇਰਸ ਕਾਰਨ ਪੂਰੇ ਦੇਸ਼ ਵਿਚ ਲਾਕਡਾਊਨ ਚੱਲ ਰਿਹਾ ਹੈ। ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਵਾਰ-ਵਾਰ ਘਰ ਬੈਠਣ ਦੀ ਅਪੀਲ ਕੀਤੀ ਜਾ ਰਹੀ ਹੈ।
ਕੋਰੋਨਾਵਾਇਰਸ ਕਾਰਨ ਪੂਰੇ ਦੇਸ਼ ਵਿਚ ਲਾਕਡਾਊਨ ਚੱਲ ਰਿਹਾ ਹੈ। ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਵਾਰ-ਵਾਰ ਘਰ ਬੈਠਣ ਦੀ ਅਪੀਲ ਕੀਤੀ ਜਾ ਰਹੀ ਹੈ। ਪਰ ਇਸ ਦੇ ਵਿਚ ਕੁੱਝ ਲੋਕ ਲਾਕਡਾਊਨ ਦੀ ਉਲੰਘਣਾ ਕਰ ਰਹੇ ਹਨ।
photo
ਸਪੋਕਸਮੈਨ ਟੀਮ ਵੱਲੋਂ ਇਸ ਦੇ ਸਬੰਧ ਵਿਚ ਚੰਡੀਗੜ੍ਹ 'ਚ ਗਰਾਊਂਡ ਜੀਰੋ 'ਤੇ ਰਿਪੋਰਟ ਕੀਤੀ ਗਈ। ਪੁਲਿਸ ਕਰਮੀਆਂ ਨੇ ਦੱਸਿਆ ਕਿ ਲੋਕ ਬਹਾਨਾ ਕਰ ਕੇ ਘਰੋਂ ਬਾਹਰ ਆ ਰਹੇ ਹਨ। ਲੋਕ ਦੁੱਧ ਲਿਆਉਣ ਅਤੇ ਮੈਡੀਕਲ ਦਵਾਈਆਂ ਲਿਆਉਣ ਦਾ ਬਹਾਨਾ ਕਰਦੇ ਹਨ।
photo
ਪਰ ਫ਼ਿਰ ਵੀ ਪੁਲਿਸ ਵੱਲੋਂ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ। ਜਿਸ ਕਾਰਨ ਬਹੁਤ ਹੱਦ ਤੱਕ ਲੋਕ ਸਮਝ ਵੀ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਕਡਾਊਨ ਕਾਰਨ ਸਭ ਤੋਂ ਵੱਡਾ ਫ਼ਾਇਦਾ ਇਹ ਹੋਇਆ ਹੈ ਕਿ ਨਸ਼ਾ ਕਰਨ ਵਾਲੇ ਲੋਕ ਹੁਣ ਘਰੋਂ ਬਾਹਰ ਨਹੀਂ ਨਿਕਲ ਰਹੇ ਅਤੇ ਉਹ ਆਪਣੇ ਪਰਿਵਾਰ ਨਾਲ ਘਰਾਂ ਵਿਚ ਰਹਿ ਕੇ ਇਸ ਬਿਮਾਰੀ ਤੋਂ ਬਚਣ ਲਈ ਸਹਿਯੋਗ ਦੇ ਰਹੇ ਹਨ।
ਆਮ ਲੋਕਾਂ ਦਾ ਕਹਿਣਾ ਹੈ ਕਿ ਕਿਰਾਏ 'ਤੇ ਰਹਿਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕੋਲ ਹੁਣ ਮਕਾਨ ਦਾ ਕਿਰਾਇਆ ਦੇਣ ਲਈ ਪੈਸੇ ਨਹੀਂ ਹਨ ਅਤੇ ਦੂਸਰੇ ਪਾਸੇ ਜ਼ਰੂਰੀ ਰਾਸ਼ਨ ਵੀ ਮਹਿੰਗਾ ਹੋ ਗਿਆ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਜ਼ਰੂਰੀ ਸਮਾਨ ਮਹੱਈਆ ਕਰਾਇਆ ਜਾਵੇ।