
ਡਾਕਟਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਤਰ੍ਹਾਂ ਪਤਾ...
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ 'ਚ ਕਰਫ਼ਿਊ 14 ਦਿਨ ਹੋਰ ਵਧਾ ਦਿੱਤਾ ਹੈ। ਸਰਕਾਰ ਵੱਲੋਂ ਲਏ ਗਏ ਤਾਜ਼ਾ ਫੈਸਲੇ ਮੁਤਾਬਕ ਹੁਣ ਇਹ ਕਰਫ਼ਿਊ 14 ਅਪ੍ਰੈਲ 2020 ਤੱਕ ਜਾਰੀ ਰਹੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੇ ਛੇ ਵੱਖ-ਵੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਕਰਨ ਤੋਂ ਬਾਅਦ ਲਿਆ ਹੈ।
Photo
ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪਹਿਲਾਂ 31 ਮਾਰਚ ਤੱਕ ਪੂਰੇ ਪੰਜਾਬ 'ਚ ਕਰਫ਼ਿਊ ਲਾਉਣ ਦੇ ਹੁਕਮ ਦਿੱਤੇ ਸਨ। ਅਜਿਹੇ ਵਿਚ ਮੋਹਾਲੀ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰ ਨਾਲ ਸਪੋਕਸਮੈਨ ਟੀਮ ਵੱਲੋਂ ਗੱਲਬਾਤ ਕੀਤੀ ਗਈ। ਉਹਨਾਂ ਨੇ ਇੱਥੋਂ ਦੇ ਹਾਲਾਤਾਂ ਤੋਂ ਲੋਕਾਂ ਨੂੰ ਚੰਗੀ ਤਰ੍ਹਾਂ ਜਾਣੂ ਕਰਵਾਇਆ ਹੈ।
ਇੱਥੇ ਦੇ ਡਾਕਟਰ ਅਮਰੀਕ ਸਿੰਘ ਨੇ ਦਸਿਆ ਕਿ ਉਹ ਪੂਰੀ ਨਿਗਰਾਨੀ ਨਾਲ ਸਾਰੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਉਹਨਾਂ ਨੂੰ ਜਿਹੜਾ ਵਿਅਕਤੀ ਲਗਦਾ ਹੈ ਕਿ ਇਸ ਨੂੰ ਕੋਰੋਨਾ ਹੈ ਤਾਂ ਉਹ ਉਸ ਦੇ ਬਲੱਡ ਸੈਂਪਲ ਚੈਕਅਪ ਲਈ ਭੇਜ ਦਿੰਦੇ ਹਨ। ਉਹਨਾਂ ਕਿਹਾ ਵੱਡੀ ਗਿਣਤੀ ਵਿਚ ਲੋਕ ਇੱਥੇ ਪਹੁੰਚ ਰਹੇ ਹਨ। ਜਿਹਨਾਂ ਨੂੰ ਲਗਦਾ ਹੈ ਕਿ ਉਹਨਾਂ ਨੂੰ ਕੋਈ ਮੁਸ਼ਕਿਲ ਹੈ ਤਾਂ ਉਹ ਵੀ ਚੈਕਅਪ ਕਰਵਾਉਣ ਲਈ ਆ ਜਾਂਦੇ ਹਨ।
ਡਾਕਟਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਤਰ੍ਹਾਂ ਪਤਾ ਲਗਦਾ ਕਿ ਜੇ ਕਿਸੇ ਵਿਚ ਖੰਘ, ਬੁਖਾਰ ਅਤੇ ਸਾਹ ਚੜਨਾ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਇਸ ਦਾ ਮਤਲਬ ਉਹ ਨੂੰ ਕੋਰੋਨਾ ਵਾਇਰਸ ਹੈ। ਫਿਰ ਉਸ ਦਾ ਬਲੱਡ ਸੈਂਪਲ ਚੈਕ ਕੀਤਾ ਜਾਂਦਾ ਹੈ।
ਜੇ ਪੀੜਤ ਵਿਅਕਤੀ ਕਿਸੇ ਵਿਦੇਸ਼ੀ ਜਾਂ ਜਿਸ ਵਿਅਕਤੀ ਨੂੰ ਕੋਰੋਨਾ ਵਾਇਰਸ ਹੋਇਆ ਹੋਵੇ ਉਸ ਦੇ ਸੰਪਰਕ ਵਿਚ ਆਇਆ ਹੋਵੇ ਤਾਂ ਵੀ ਪਤਾ ਲਗਾਇਆ ਜਾ ਸਕਦਾ ਹੈ ਕਿ ਉਸ ਵਿਅਕਤੀ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਲਗ ਚੁੱਕੀ ਹੈ। ਇਸ ਤਰ੍ਹਾਂ ਜੇ ਕਿਸੇ ਵਿਅਕਤੀ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਫਿਰ ਵੀ ਉਸ ਵਿਅਕਤੀ ਨੂੰ ਏਕਾਵਾਸ ਕੀਤਾ ਜਾਂਦਾ ਹੈ ਤਾਂ ਕਿ ਅੱਗੇ ਤੋਂ ਵੀ ਉਸ ਨੂੰ ਇਹ ਬਿਮਾਰੀ ਨਾ ਲੱਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।