ਪੰਜਾਬ ਪੁਲਿਸ ਨੇ ਭੰਗੜਾ ਪਾ ਕੇ ਲਾਹੀ ਆਪਣੀ ਸਖ਼ਤ ਡਿਊਟੀ ਦੀ ਥਕਾਵਟ 
Published : Mar 31, 2020, 7:41 am IST
Updated : Mar 31, 2020, 10:04 am IST
SHARE ARTICLE
File Photo
File Photo

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਆਪਣੀ ਥਕਾਵਟ ਉਤਾਰਨ ਲਈ ਗੁਰਦਾਸ ਮਾਨ ਦੇ ਗੀਤਾਂ ਤੇ ਭੰਗੜਾ ਪਾਉਂਦੇ ਨਜ਼ਰ ਆਏ

ਪੰਜਾਬ- ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਹੈ ਇਸ ਵਾਇਰਸ ਤੋਂ ਬਚਾਅ ਲਈ ਹਰ ਕੋਈ ਸੇਵਾ ਕਰ ਰਿਹਾ ਹੈ ਤੇ ਉਹਨਾਂ ਵਿਚੋਂ ਇਕ ਹੈ ਪੁਲਿਸ। ਪੰਜਾਬ ਪੁਲਿਸ ਦਾ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਵਿਚ ਬਹੁਤ ਵੱਡਾ ਹੱਥ ਹੈ। ਕਿਉਂਕਿ ਕੋਰੋਨਾ ਵਾਇਰਸ ਕਰਕੇ ਅਣਮਿੱਤੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ ਅਤੇ ਇਸ ਕਰ ਪੁਲਿਸ ਦੀ ਡਿਊਟੀ ਹੋਰ ਵੀ ਸਕਤ ਹੋ ਗਈ ਹੈ। ਪੁਲਿਸ ਦਿਨ-ਰਾਤ ਲਗਾਤਾਰ ਸੜਕਾਂ ਤੇ ਖੜ੍ਹ ਕੇ ਪਹਿਰਾ ਦੇ ਰਹੀ ਹੈ ਅਤੇ ਕਰਫਿਊ ਦੌਰਾਨ ਬਾਹਰ ਨਿਕਲ਼ਣ ਵਾਲੇ ਤੋਂ ਪੁੱਛਗਿੱਛ ਵੀ ਹੁੰਦੀ ਹੈ।

File photoFile photo

ਪੁਲਿਸ ਲੋਕਾਂ ਨੂੰ ਆਪਣੇ ਘਰ ਵਿਚ ਰਹਿਣ ਦੀ ਅਪੀਲ ਕਰ ਰਹੀ ਹੈ। ਇਸ ਦੇ ਚਲਦਿਆ ਮੋਗਾ ਤੋਂ ਇਕ ਵੱਖਰੀ ਖਬਰ ਸਾਹਮਣੇ ਆਈ ਹੈ। ਦਰਅਸਲ ਮੋਗਾ ਵਿਚ ਪੁਲਿਸ ਦੀ ਡਿਊਟੀ ਪੂਰੀ ਸਖਤੀ ਨਾਲ ਕਰਦੇ ਪੁਲਿਸ ਮੁਲਾਜ਼ਮਾਂ ਨੇ ਆਪਣੀ ਪੂਰੇ ਦਿਨ ਦੀ ਥਕਾਵਟ ਉਤੀਰਨ ਲਈ ਮਨੋਰੰਜਨ ਦਾ ਸਹਾਰਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਆਪਣੀ ਥਕਾਵਟ ਉਤਾਰਨ ਲਈ ਗੁਰਦਾਸ ਮਾਨ ਦੇ ਗੀਤਾਂ ਤੇ ਭੰਗੜਾ ਪਾਉਂਦੇ ਨਜ਼ਰ ਆਏ।

File photoFile photo

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸ ਪੀ ਰਤਨ ਸਿੰਘ ਬਰਾੜ ਨੇ ਦੱਸਿਆ ਕਿ ਕਰਫਿਊ ਕਾਰਨ ਪੰਜਾਬ ਪੁਲਿਸ ਦੀ ਡਿਊਟੀ ਹੋਰ ਵੀ ਸਖ਼ਤ ਹੋ ਗਈ ਹੈ ਅਤੇ ਮੁਲਾਜ਼ਮ ਲਗਾਤਾਰ ਸੜਕਾਂ ‘ਤੇ ਪਹਿਰਾ ਦੇ ਰਹੇ ਹਨ। ਅਜਿਹੇ ਵਿਚ ਮੁਲਾਜ਼ਮਾਂ ਦੀ ਥਕਾਵਟ ਲਾਉਣ ਲਈ ਉਹਨਾਂ ਨੇ ਇਹ ਉਪਰਾਲਾ ਕੀਤਾ। ਦੱਸ ਦਈਏ ਕਿ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਹੁਣ ਤੱਕ 39 ਕੇਸ ਪਾਜ਼ੀਟਿਵ ਆਏ ਹਨ। ਇਹਨਾਂ ਸਾਰੇ ਮਾਮਲਿਆਂ ਵਿਚ 2 ਦੀ ਮੌਤ ਹੋ ਚੁੱਕੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement