ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਵੀਂਆਂ ਸਕੀਮਾਂ ਨੂੰ ਮਿਲੇਗੀ ਪ੍ਰਵਾਨਗੀ
Published : Mar 31, 2021, 12:14 pm IST
Updated : Mar 31, 2021, 12:32 pm IST
SHARE ARTICLE
meeting
meeting

ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਇਸ ਨਵੀਂ ਯੋਜਨਾ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। 

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ 3 ਵਜੇ ਹੋਣ ਵਾਲੀ ਮੀਟਿੰਗ ਵਿਚ ਗਊਸ਼ਾਲਾਵਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ, ਹਾਊਸਿੰਗ ਵਿਭਾਗ ਦੀ ‘ਐਮਨੈਸਟੀ ਸਕੀਮ’ ਨੂੰ ਪ੍ਰਵਾਨਗੀ ਦੇਣ ਅਤੇ ਜੇਲ੍ਹਾਂ ਦੇ ਕੈਦੀਆਂ ਦੀ ਮੁਆਫ਼ੀ ਬਾਰੇ ਨਵੀਂ ਤਜਵੀਜ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਉਮੀਦ ਹੈ। ਪੰਜਾਬ ਸਰਕਾਰ ਵੱਲੋਂ ਹੁਣ ਲਵਾਰਸ ਗਊਆਂ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਗਊਸ਼ਾਲਾਵਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਂਪਣ ਦੀ ਤਿਆਰੀ ਹੈ। ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਇਸ ਨਵੀਂ ਯੋਜਨਾ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। 

ਇਸ ਤੋਂ ਇਲਾਵਾ ਇਸ ਕੈਬਨਿਟ ਮੀਟਿੰਗ ਵਿਚ ਹਾਊਸਿੰਗ ਵਿਭਾਗ ਦੀ ‘ਐਮਨੈਸਟੀ ਸਕੀਮ’ ਨੂੰ ਵੀ ਪ੍ਰਵਾਨਗੀ ਮਿਲਣ ਦੀ ਉਮੀਦ ਹੈ। ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਪੁੱਡਾ ਸਕੀਮਾਂ ਤਹਿਤ ਹਜ਼ਾਰਾਂ ਪਲਾਟ ਅਜਿਹੇ ਹਨ ਜਿਨ੍ਹਾਂ ਦੇ ਮਾਲਕਾਂ ਵੱਲੋਂ ਪਲਾਟਾਂ ਦੀਆਂ ਪੂਰੀਆਂ ਕਿਸ਼ਤਾਂ ਨਹੀਂ ਭਰੀਆਂ ਗਈਆਂ। ਇਹ ਪਲਾਟ ਕਰੀਬ 13 ਸਾਲ ਪੁਰਾਣੇ ਹਨ ਅਤੇ ਕਰੀਬ 700 ਕਰੋੜ ਦਾ ਬਕਾਇਆ ਖੜ੍ਹਾ ਹੈ।

Cabinet MeetingCabinet Meeting

ਨਵੀਂ ਤਜਵੀਜ਼ ਤਹਿਤ ਇਨ੍ਹਾਂ ਪਲਾਟਾਂ ਦੇ ਮਾਲਕਾਂ ਨੂੰ ਬਕਾਇਆ ਰਾਸ਼ੀ ਭਰਨ ਲਈ ਤਿੰਨ ਮਹੀਨੇ ਦਾ ਹੋਰ ਸਮਾਂ ਦਿੱਤਾ ਜਾਣਾ ਹੈ। ਇਸੇ ਤਰ੍ਹਾਂ ਕੈਦੀਆਂ ਦੀ ਮੁਆਫ਼ੀ ਬਾਰੇ ਵੀ ਨਵੀਂ ਤਜਵੀਜ਼ ਤਿਆਰ ਕੀਤੀ ਗਈ ਹੈ ਜਿਸ ਨੂੰ ਇਸ ਕੈਬਨਿਟ ਮੀਟਿੰਗ ਵਿਚ ਰੱਖਿਆ ਜਾਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement