ਮੰਤਰੀ ਮੰਡਲ ਵੱਲੋਂ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨੂੰ ਮਨਜ਼ੂਰੀ
Published : Mar 31, 2021, 4:24 pm IST
Updated : Mar 31, 2021, 4:24 pm IST
SHARE ARTICLE
 Cabinet approves government kettle pounds PPP Allow to run properly
Cabinet approves government kettle pounds PPP Allow to run properly

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ।

ਚੰਡੀਗੜ : ਸਰਕਾਰ ਵੱਲੋਂ ਜ਼ਿਲਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮਸਿਆ ਦਾ ਠੋਸ ਹੱਲ ਕਰਨ ਲਈ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ।

captain amarinder singhCaptain Amarinder singh

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੂਸਾਰ ਇਨਾਂ ਕੈਟਲ ਪਾਊਂਡਜ਼ (ਅੰਮਿ੍ਰਤਸਰ ਅਤੇ ਫਿਰੋਜ਼ਪੁਰ ਨੂੰ ਛੱਡ ਕੇ) ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨਾਲ ਸੂਬੇ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ ਕਿਉਂਜੋ ਵੱਖੋ-ਵੱਖਰੀਆਂ ਮਨਜ਼ੂਰਸ਼ੁਦਾ ਗਤੀਵਿਧੀਆਂ ਰਾਹੀਂ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ।

 Cabinet approves government kettle pounds PPP Allow to run properlyCabinet approves government kettle pounds PPP Allow to run properly

ਇਸ ਫੈਸਲੇ ਮੁਤਾਬਿਕ ਮੰਤਰੀ ਮੰਡਲ ਵੱਲੋਂ ਇਛੁੱਕ ਐਨ.ਜੀ.ਓਜ਼./ਸੁਸਾਈਟੀਆਂ/ ਸੰਗਠਨਾਂ / ਨਿੱਜੀ ਵਿਅਕਤੀਆਂ/ਸਰਵਿਸ ਪ੍ਰੋਵਾਈਡਰਾਂ/ਕੰਪਨੀਆਂ/ਟਰੱਸਟਾਂ ਪਾਸੋਂ ਸ਼ਰਤਾਂ ਸਹਿਤ ਮੰਗੇ ਜਾਣ ਵਾਲੇ ‘ਐਕਸਪ੍ਰੈਸ਼ਨ ਆਫ ਇੰਟਰਸਟ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਪੀ.ਪੀ.ਪੀ. ਢੰਗ ਅਪਣਾਉਣ ਅਤੇ ‘ਐਕਸਪ੍ਰੈਸ਼ਨ ਆਫ ਇੰਟਰਸਟ’ ਮੰਗੇ ਜਾਣ ਦਾ ਫੈਸਲਾ ਕੈਬਨਿਟ ਸਬ ਕਮੇਟੀ, ਜੋ ਕਿ ਸਤੰਬਰ 2019 ਵਿੱਚ ਗਠਿਤ ਕੀਤੀ ਗਈ ਸੀ, ਦੁਆਰਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜੁਲਾਈ 2020 ਵਿੱਚ ਲਿਆ ਗਿਆ ਸੀ।

 Cabinet approves government kettle pounds PPP Allow to run properlyCabinet approves government kettle pounds PPP Allow to run properly

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਕੈਟਲ ਪਾਊਂਡਜ਼ (ਪਿੰਡਾਂ ਦੇ ਵਾਸੀਆਂ ਵੱਲੋਂ ਅਦਾਲਤਾਂ ਵਿੱਚ ਮਾਮਲੇ ਦਾਇਰ ਕੀਤੇ ਜਾਣ ਕਰਕੇ ਅੰਮਿ੍ਰਤਸਰ ਅਤੇ ਫਿਰੋਜ਼ਪੁਰ ਤੋਂ ਬਗੈਰ) ਸਥਾਪਿਤ ਕੀਤੇ ਗਏ ਹਨ ਜਿਨਾਂ ਵਿੱਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ ਛੇ ਕੈਟਲ ਸ਼ੈੱਡ ਉਸਾਰੇ ਜਾਣੇ ਸਨ ਜਿਨਾਂ ਨਾਲ ਇਨਾਂ ਦੀ ਗਿਣਤੀ 132 (22 X 6) ਹੋਣੀ ਸੀ ਪਰ ਅਜੇ ਤੱਕ 20 ਜ਼ਿਲਿਆਂ ਵਿੱਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ ਜਦੋਂ ਕਿ 56 ਦੀ ਉਸਾਰੀ ਅਜੇ ਬਾਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement