1 ਅਪਰੈਲ ਤੋਂ ਪੰਜਾਬ 'ਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਕਰਨ ਦੀ ਸਕੀਮ ਮਨਜ਼ੂਰ
Published : Mar 31, 2021, 4:35 pm IST
Updated : Mar 31, 2021, 4:35 pm IST
SHARE ARTICLE
CM led cabinet okays free govt bus travel for women in Punjab from April 1
CM led cabinet okays free govt bus travel for women in Punjab from April 1

5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।

ਚੰਡੀਗੜ੍ਹ - ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।
ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।

prtcPRTC

ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ। ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ।

CM led cabinet okays free govt bus travel for women in Punjab from April 1CM led cabinet okays free govt bus travel for women in Punjab from April 1

ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। ਅੱਗੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ।

Captain Amrinder singhCaptain Amrinder singh

ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।
ਸਕੀਮ ਨਾਲ ਨਾ ਸਿਰਫ ਰੋਜ਼ਾਨਾ ਦੀ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਕੁੜੀਆਂ ਦੀ ਸਕੂਲ ਛੱਡਣ ਦੀ ਅਨੁਪਾਤ ਨੂੰ ਘਟਾਉਣ ਲਈ ਮੱਦਦ ਮਿਲੇਗੀ ਸਗੋਂ ਕੰਮਕਾਜੀ ਔਰਤਾਂ ਨੂੰ ਵੀ ਸਹੂਲਤ ਮਿਲੇਗੀ ਜੋ ਰੋਜ਼ਾਨਾ ਆਪਣੇ ਕੰਮ 'ਤੇ ਜਾਣ ਲਈ ਕਾਫੀ ਦੂਰੀ ਦਾ ਸਫਰ ਕਰਦੀਆਂ ਹਨ।

ਇਹ ਸਹੂਲਤ ਕਿਸੇ ਵੀ ਆਰਥਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਜਾ ਰਹੀ ਔਰਤ ਨੂੰ ਸੁਰੱਖਿਅਤ, ਸਸਤਾ ਤੇ ਭਰੋਸੇਮੰਦ ਸਫਰ ਯਕੀਨੀ ਬਣਾਏਗੀ। ਇਹ ਸਕੀਮ ਜਿੱਥੇ ਔਰਤਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਤ ਕਰੇਗੀ ਉਥੇ ਸੜਕ ਉਤੇ ਚੱਲਣ ਵਾਲੇ ਨਿੱਜੀ ਵਾਹਨਾਂ ਦੀ ਗਿਣਤੀ ਵਿੱਚ ਸੁਭਾਵਕ ਤੌਰ ਉਤੇ ਕਮੀ ਆਵੇਗੀ ਜਿਸ ਨਾਲ ਪ੍ਰਦੂਸ਼ਣ, ਹਾਦਸਿਆਂ ਤੇ ਵਾਹਨਾਂ ਦੀ ਭੀੜ ਵਿੱਚ ਕਮੀ ਆਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement