ਬਟਾਲਾ ਸ਼ਹਿਰ ਦੇ ਵਿਕਾਸ ਦੇ ਨਾਲ ਹੰਸਲੀ ਨਾਲੇ ਦੇ ਸੁੰਦਰੀਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ - ਬਾਜਵਾ 
Published : Mar 31, 2021, 3:05 pm IST
Updated : Mar 31, 2021, 3:05 pm IST
SHARE ARTICLE
Tript Rajinder Bajwa
Tript Rajinder Bajwa

ਸਾਈਡ ਲਾਈਨਿੰਗ ਪ੍ਰੋਜੈਕਟ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ

ਬਟਾਲਾ - ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਸ਼ਹਿਰ ਨੂੰ ਸੁੰਦਰ ਦਿੱਖ ਦੇਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਹੋਰ ਵਿਕਾਸ ਦੇ ਨਾਲ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਕਿ ਜੰਗੀ ਪੱਧਰ ’ਤੇ ਜਾਰੀ ਹੈ।

Batala Batala

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 10 ਕਰੋੜ ਰੁਪਏ ਖਰਚ ਕਰਕੇ ਕਾਹਨੂੰਵਾਨ ਰੋਡ ਤੋਂ ਜਲੰਧਰ ਰੋਡ ਤੱਕ ਹੰਸਲੀ ਦੇ ਕਿਨਾਰਿਆਂ ਨੂੰ ਚੌੜਾ ਕਰਕੇ 15 ਤੋਂ 20 ਫੁੱਟ ਚੌੜੀ ਸੜਕ ਬਣਾਈ ਜਾ ਰਹੀ ਹੈ।

Jalandhar-Amritsar BypassJalandhar-Amritsar Bypass

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿਚ ਲੋਕਾਂ ਨੂੰ ਇਕ ਹੋਰ ਬਦਲਵੀਂ ਸੜਕ ਮਿਲ ਜਾਵੇਗੀ ਜਿਸ ਨਾਲ ਟਰੈਫਿਕ ਸਮੱਸਿਆ ਦਾ ਵੀ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਦੇ ਦੋਵਾਂ ਕਿਨਾਰਿਆਂ ਨੂੰ ਖੂਬਸੂਰਤ ਦਿਖ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁੰਦਰੀਕਰਨ ਦੇ ਇਸ ਪ੍ਰੋਜੈਕਟ ਤਹਿਤ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਅਤੇ ਜਲਦੀ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ। ਬਾਜਵਾ ਨੇ ਕਿਹਾ ਕਿ ਅਗਲੇ ਪੜਾਅ ਤਹਿਤ ਹੰਸਲੀ ਨਾਲੇ ਦੇ ਨਾਲ ਸੜਕ ਨੂੰ ਜਲੰਧਰ-ਅੰਮ੍ਰਿਤਸਰ ਬਾਈਪਾਸ ਤੱਕ ਜੋੜਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੰਸਲੀ ਨਾਲੇ ਵਿਚ ਸੀਵਰੇਜ ਦੇ ਪਾਣੀ ਨੂੰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਵਿਚ ਸੀਵਰੇਜ ਦਾ ਗੰਦਾ ਪਾਣੀ ਨਾ ਪੈਣ ਕਾਰਨ ਹੰਸਲੀ ਸਾਫ਼ ਹੋਵੇਗੀ। ਬਾਜਵਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹੰਸਲੀ ਨਾਲਾ ਬਟਾਲੇ ਸ਼ਹਿਰ ਦੀ ਖੂਬਸੂਰਤੀ ਵਿਚ ਹੋਰ ਵਾਧਾ ਕਰੇਗਾ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement