
ਮਾਨਸਾ ਦੇ ਅੰਗਹੀਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਾਅਦਾ...
ਮਾਨਸਾ: ਮਾਨਸਾ ਦੇ ਅੰਗਹੀਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਅੱਜ ਮਾਨਸਾ ਦੇ ਵਿਧਾਇਕ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਤਿੱਖਾ ਸੰਘਰਸ਼ ਕਰਨ ਦੀ ਦਿੱਤੀ ਚਿਤਾਵਨੀ ਹੈ। ਮਾਨਸਾ ਦੇ ਅੰਗਹੀਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨਸਾ ਦੇ ਵਿਧਾਇਕ ਨਾਜ਼ਰ ਮਾਨਸ਼ਾਹੀਆ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
Handicap
ਇਸ ਮੌਕੇ ਅੰਗਹੀਣ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸੱਤਾ ਚਲਾਉਣ ਤੋਂ ਪਹਿਲਾਂ ਉਨ੍ਹਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਅਤੇ ਜਿਨ੍ਹਾਂ ਨੂੰ ਚੋਣ ਮੈਨੀਫੈਸਟੋ ਵਿਚ ਵੀ ਲਾਗੂ ਹੋਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਅੰਗਹੀਣਾਂ ਦਾ ਇੱਕ ਵੀ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ ਜਿਸ ਖ਼ਿਲਾਫ਼ ਉਨ੍ਹਾਂ ਅੱਜ ਮਾਨਸਾ ਦੇ ਵਿਧਾਇਕ ਦੇ ਬਾਹਰ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਹੈ।
Handicap
ਅਗਰ ਸਰਕਾਰ ਨੇ ਉਨ੍ਹਾਂ ਦੇ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਅੰਗਹੀਣ ਆਉਣ ਵਾਲੇ ਸਮੇਂ ਚ ਪਟਿਆਲਾ ਮੋਤੀ ਮਹਿਲ ਦਾ ਘਿਰਾਓ ਕਰਕੇ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਨਗੇ।ਉਧਰ ਮਾਨਸਾ ਦੇ ਵਿਧਾਇਕ ਨਾਜ਼ਰ ਮਾਨਸ਼ਾਹੀਆ ਨੇ ਕਿਹਾ ਕਿ ਅੰਗਹੀਣਾਂ ਵੱਲੋਂ ਜੋ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਉਹ ਸਰਕਾਰ ਨੂੰ ਭੇਜ ਕੇ ਅੰਗਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕਹਿਣਗੇ।