ਬ੍ਰਹਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
Published : Mar 31, 2022, 12:22 am IST
Updated : Mar 31, 2022, 12:22 am IST
SHARE ARTICLE
image
image

ਬ੍ਰਹਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਚੰਡੀਗੜ੍ਹ, 30 ਮਾਰਚ (ਸ.ਸ.ਸ.) : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਅੱਜ ਅਪਣੀ ਹੜਤਾਲ ਖ਼ਤਮ ਕਰ ਦਿਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਤਾ ਕਿ ਉਹ ਤੁਰਤ ਕੰਮ ’ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।  
ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿਤਾਂ ਲਈ ਤੁਰਤ ਅਪਣੇ ਦਫ਼ਤਰਾਂ ਵਿਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਜਲਦੀ ਹੱਲ ਕਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement