
15 ਸਾਲਾਂ ਧੀ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਸਾਇਆ
ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਵਿਖੇ ਪਤੀ ਪਤਨੀ ਦੀ ਇਕੋ ਦਿਨ ਮੌਤ ਹੋਣ ਦਾ ਮੰਦਭਾਗੀ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਸਤਪਾਲ ਸਿੰਘ ਵਾਸੀ ਸਮਰਾ ਪੱਤੀ ਪੱਖੋਂ ਕਲਾਂ ਦੀ ਕੈਂਸਰ ਨਾਲ ਮੌਤ ਹੋ ਗਈ ਸੀ, ਜਿਸ ਦਾ ਸਸਕਾਰ ਕਰਕੇ ਉਸ ਦਾ ਪਤੀ ਅਤੇ ਹੋਰ ਸਬੰਧੀ ਵਾਪਸ ਘਰ ਆਏ।
Satpal Singh
ਮ੍ਰਿਤਕ ਔਰਤ ਦਾ ਪਤੀ ਜਦੋਂ ਆਪਣੇ ਘਰ ਲੱਗੀ ਸਬਮਰਸੀਬਲ ਮੋਟਰ ਚਲਾਉਣ ਲੱਗਿਆ ਤਾਂ ਮੋਟਰ ਦੇ ਸਟਾਟਰ ਤੋਂ ਕਰੰਟ ਲੱਗ ਗਿਆ, ਜਿਸ ਕਰਕੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ 15 ਸਾਲ ਦੀ ਧੀ ਛੱਡ ਗਏ, ਜੋ ਕਿ 10ਵੀਂ ਜਮਾਤ ਦੀ ਵਿਦਿਆਰਥਣ ਹੈ। ਮਾਂ-ਪਿਓ ਦੀ ਮੌਤ ਮਗਰੋਂ ਧੀ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
Death
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਕੋਲ ਕੋਈ ਆਮਦਨ ਦਾ ਸਾਧਨ ਨਹੀਂ ਹੈ, ਜਿਸ ਕਰਕੇ ਕੁੜੀ ਪਾਲਣ-ਪੋਸ਼ਣ ਅਤੇ ਪੜ੍ਹਾਈ ਲਈ ਸਰਕਾਰੀ ਮਦਦ ਦਿੱਤੀ ਜਾਵੇ। ਥਾਣਾ ਰੂੜੇਕੇ ਕਲਾਂ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਪਾਲ ਸਿੰਘ ਦੇ ਪਿਤਾ ਬਲਵੀਰ ਸਿੰਘ ਪੁੱਤਰ ਕਾਕਾ ਸਿੰਘ ਦੇ ਬਿਆਨ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕਰਕੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ