
ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਹੈ। ਇਸ ਵਿਚ 13 ਜ਼ਿਲ੍ਹਿਆਂ ਦੇ ਐਸਐਸਪੀ ਅਤੇ 6 ਜ਼ਿਲ੍ਹਿਆਂ ਦੇ ਡੀਸੀ ਬਦਲੇ ਗਏ ਹਨ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਡੀਸੀ ਰਾਮਵੀਰ ਨੂੰ ਵੀ ਬਦਲ ਦਿੱਤਾ ਗਿਆ ਹੈ। ਹਰਜੀਤ ਸਿੰਘ ਨੂੰ ਮੁਹਾਲੀ ਤੋਂ ਗੁਰਦਾਸਪੁਰ ਦਾ ਐਸਐਸਪੀ ਲਗਾਇਆ ਗਿਆ ਹੈ। ਧਰੁਮਨ ਨਿੰਬਲੇ ਨੂੰ ਹੁਸ਼ਿਆਰਪੁਰ ਤੋਂ ਬਦਲ ਕੇ ਮੁਕਤਸਰ ਦਾ ਐੱਸਐੱਸਪੀ ਲਾਇਆ ਗਿਆ ਹੈ। ਅਲਕਾ ਮੀਨਾ ਨੂੰ ਬਰਨਾਲਾ ਤੋਂ ਬਦਲ ਕੇ ਮਲੇਰਕੋਟਲਾ ਐੱਸਐੱਸਪੀ ਲਗਾਇਆ ਗਿਆ ਹੈ।
ਵਿਵੇਕ ਸ਼ੀਲ ਨੂੰ ਰੋਪੜ ਤੋਂ ਹਟਾ ਕੇ ਮੁਹਾਲੀ 'ਚ ਐੱਸਐੱਸਪੀ ਲਗਾਇਆ ਗਿਆ ਹੈ। ਨਾਨਕ ਸਿੰਘ ਨੂੰ ਗੁਰਦਾਸਪੁਰ ਤੋਂ ਪਟਿਆਲਾ ਤਬਦੀਲ ਕਰ ਦਿੱਤਾ ਗਿਆ ਹੈ। ਸੰਦੀਪ ਗਰਗ ਨੂੰ ਪਟਿਆਲਾ ਤੋਂ ਬਦਲ ਕੇ ਰੋਪੜ ਦਾ ਐੱਸਐੱਸਪੀ ਲਗਾਇਆ ਗਿਆ ਹੈ। ਗੁਲਨੀਤ ਸਿੰਘ ਖੁਰਾਣਾ ਨੂੰ ਤਰਨਤਾਰਨ ਤੋਂ ਮੋਗਾ ਬਦਲ ਦਿੱਤਾ ਗਿਆ ਹੈ। ਚਰਨਜੀਤ ਸਿੰਘ ਨੂੰ ਮੋਗਾ ਤੋਂ ਫਿਰੋਜ਼ਪੁਰ ਦਾ ਐਸਐਸਪੀ ਲਾਇਆ ਗਿਆ ਹੈ।
ਰਵਜੋਤ ਗਰੇਵਾਲ ਨੂੰ ਮਲੇਰਕੋਟਲਾ ਤੋਂ ਫ਼ਤਹਿਗੜ੍ਹ ਸਾਹਿਬ ਤਬਦੀਲ ਕਰ ਦਿੱਤਾ ਗਿਆ ਹੈ। ਸਰਤਾਜ ਚਹਿਲ ਨੂੰ ਫਤਿਹਗੜ੍ਹ ਸਾਹਿਬ ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਹੈ। ਮਨਦੀਪ ਸਿੱਧੂ ਨੂੰ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਸੰਗਰੂਰ ਦਾ ਐੱਸਐੱਸਪੀ ਲਗਾਇਆ ਗਿਆ ਹੈ। ਰਣਜੀਤ ਸਿੰਘ ਢਿੱਲੋਂ ਨੂੰ ਏਆਈਜੀ ਮਾਈਨਿੰਗ ਤੋਂ ਬਦਲ ਕੇ ਤਰਨਤਾਰਨ ਦਾ ਐੱਸਐੱਸਪੀ ਲਗਾਇਆ ਗਿਆ ਹੈ।
5 DCs ਸਮੇਤ 12 ਅਧਿਕਾਰੀਆਂ ਦਾ ਹੋਇਆ ਤਬਾਦਲਾ
ਇਸ ਤੋਂ ਇਲਾਵਾ 11 ਆਈਏਐਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਹਨਾਂ ਵਿਚ ਮਾਨਸਾ ਦੇ ਡੀਸੀ ਮਹਿੰਦਰਪਾਲ ਨੂੰ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਸੰਗਰੂਰ ਦੇ ਡੀਸੀ ਰਾਮਵੀਰ ਨੂੰ ਡਾਇਰੈਕਟਰ ਜਨਰਲ ਆਫ਼ ਰੁਜ਼ਗਾਰ ਵਜੋਂ ਤਾਇਨਾਤ ਕੀਤਾ ਗਿਆ ਹੈ। ਮੋਗਾ ਦੇ ਡੀਸੀ ਹਰੀਸ਼ ਨਾਇਰ ਨੂੰ ਕੁਮਾਰ ਸੌਰਭ ਰਾਜ ਦੀ ਥਾਂ ਬਰਨਾਲਾ ਦਾ ਡੀਸੀ ਲਾਇਆ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਕੁਮਾਰ ਸੌਰਭ ਰਾਜ, ਜੋ ਬਰਨਾਲਾ ਦੇ ਡੀਸੀ ਸਨ, ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਬਠਿੰਡਾ ਦੇ ਡੀਸੀ ਵਿਨੀਤ ਕੁਮਾਰ ਨੂੰ ਵਿਸ਼ੇਸ਼ ਸਕੱਤਰ ਖੇਤੀਬਾੜੀ ਲਾਇਆ ਗਿਆ ਹੈ। ਤਰਨਤਾਰਨ ਦੇ ਡੀਸੀ ਕੁਲਵੰਤ ਸਿੰਘ ਨੂੰ ਮੋਗਾ ਦੇ ਡੀਸੀ ਲਗਾਇਆ ਗਿਆ ਹੈ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ਼ੌਕਤ ਅਹਿਮਦ ਪਾਰੇ ਨੂੰ ਬਠਿੰਡਾ ਦਾ ਡੀਸੀ ਲਗਾਇਆ ਗਿਆ ਹੈ। ਜਤਿੰਦਰ ਜੋਰਵਾਲ ਹੁਣ ਸੰਗਰੂਰ ਦੇ ਨਵੇਂ ਡੀਸੀ ਹੋਣਗੇ। ਜਸਪ੍ਰੀਤ ਸਿੰਘ ਨੂੰ ਡੀਸੀ ਮਾਨਸਾ ਲਾਇਆ ਗਿਆ ਹੈ। ਹਿਮਾਂਸ਼ੂ ਜੈਨ ਨੂੰ ਏਡੀਸੀ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦਲਵਿੰਦਰਜੀਤ ਸਿੰਘ ਨੂੰ ਖੇਤੀਬਾੜੀ ਮੰਡੀਕਰਨ ਬੋਰਡ ਦਾ ਸੰਯੁਕਤ ਸਕੱਤਰ ਲਾਇਆ ਗਿਆ ਹੈ।