ਸਹਿਕਾਰਤਾ ਮੰਤਰੀ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧੇ ਦਾ ਐਲਾਨ
Published : Mar 31, 2022, 8:10 pm IST
Updated : Mar 31, 2022, 8:10 pm IST
SHARE ARTICLE
Harpal Cheema
Harpal Cheema

ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ ਖਬਰ ਦਾ ਐਲਾਨ ਕੀਤਾ ਹੈ

 

ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ ਖਬਰ ਦਾ ਐਲਾਨ ਕੀਤਾ ਹੈ। 1 ਅਪ੍ਰੈਲ, 2022 ਤੋਂ ਦੁੱਧ ਦੀ ਖਰੀਦ ਕੀਮਤ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ।

Harpal CheemaHarpal Cheema

ਵਧੇਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘੱਟ ਰਿਹਾ ਸੀ, ਜਿਸ ਕਰਕੇ ਮਿਲਕਫੈਡ ਵਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

Milk PriceMilk

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿਲਕਫੈਡ ਨੇ 1 ਮਾਰਚ, 2022 ਨੂੰ ਦੁੱਧ ਖਰੀਦ ਰੇਟ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ।

milkfedmilkfed

ਇਸ ਫੈਸਲੇ ਸਬੰਧੀ ਵਧੀਕ ਮੁੱਖ ਸਕੱਤਰ, ਸਹਿਕਾਰਤਾ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਮਿਲਕਫੈਡ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਹਮੇਸ਼ਾਂ ਬਾਂਹ ਫੜਦਾ ਆ ਰਿਹਾ ਹੈ। ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ ਸਾਰਾ ਦੁੱਧ ਹੀ ਖਰੀਦਿਆਂ ਸਗੋਂ ਦੁੱਧ ਦੇ ਖਰੀਦ ਭਾਅ ਵੀ ਨਹੀਂ ਘਟਾਏ। ਉਨ੍ਹਾਂ ਕਿਹਾ ਕਿ ਮਿਲਕਫੈਡ ਹਮੇਸ਼ਾ ਤੋਂ ਇਹ ਕੋਸ਼ਿਸ਼ ਕਰਦਾ ਆ ਰਿਹਾ ਹੈ ਕਿ ਦੁੱਧ ਉਤਪਾਦਕਾਂ ਦੇ ਉਤਪਾਦਨ ਵਿਚ ਵਾਧਾ ਹੋਵੇ ਅਤੇ ਚੰਗੀ ਕੁਆਲਿਟੀ ਦਾ ਦੁੱਧ ਪੈਦਾ ਕੀਤਾ ਜਾਵੇ ਤਾਂ ਜੋ ਉਪਭੋਗਤਾ ਨੂੰ ਵੀ ਉੱਤਮ ਕੁਆਲਿਟੀ ਦਾ ਵੇਰਕਾ ਦੁੱਧ ਮਿਲਦਾ ਰਹੇ। 

Harpal Cheema  Harpal Cheema

ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਅਰੁਣ ਸੇਖੜੀ ਨੇ ਕਿਹਾ ਕਿ ਦੁੱਧ ਦੇ ਭਾਅ ਵਧਾਉਣ ਨਾਲ ਨਾ ਸਿਰਫ ਮੌਜੂਦਾ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ, ਸਗੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਵੀ ਇਸ ਧੰਦੇ ਨੂੰ ਅਪਣਾਉਣਗੇ।  ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਨੂੰ ਉੱਤਮ ਕੁਆਲਿਟੀ ਦਾ ਦੁੱਧ ਪੈਦਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਿਲਕਫੈਡ ਵਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਦੂਜੇ ਗੁਆਂਢੀ ਰਾਜਾਂ ਤੋਂ ਵੱਧ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਕੁਆਲਿਟੀ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement