ਪੰਜਾਬ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ
Published : Mar 31, 2022, 7:13 pm IST
Updated : Mar 31, 2022, 8:17 pm IST
SHARE ARTICLE
Punjab Cabinet
Punjab Cabinet

ਵਿੱਤੀ ਸਾਲ 2021-22 ਦੇ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਰਾਰ ਰੱਖਣ ਲਈ ਮੌਜੂਦਾ ਲਾਇਸੈਂਸਾ ‘ਤੇ ਐਮ.ਜੀ.ਆਰ ਉੱਪਰ 1.75 ਪ੍ਰਤੀਸ਼ਤ ਵਾਧੂ ਮਾਲੀਆ ਦੇਣਾ ਹੋਵੇਗਾ


ਚੰਡੀਗੜ੍ਹ, 31 ਮਾਰਚ: ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਦੇ ਅਨੁਸਾਰ ਤਿੰਨ ਮਹੀਨੇ ਲਈ ਨਵਿਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਪਰ 1.75 ਫੀਸਦ ਵਾਧੂ ਦੇਣ ਨੂੰ ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ।ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ।

Punjab CabinetPunjab Cabinet

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜੋਨਾਂ ਦਾ ਘੱਟੋ ਘੱਟ ਗਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦਕਿ ਘੱਟ ਸਮੇਂ ਦੀ ਇਸ ਆਬਕਾਰੀ ਨੀਤੀ ਤੋਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਮੇਂ ਦੌਰਨ ਵੱਧ ਮਾਲੀਆ ਇੱਕਤਰ ਕਰਨ ਲਈ ਹਰੇਕ ਗਰੁੱਪ/ਜੋਨ ਲਈ ਦੇਸੀ ਸ਼ਰਾਬ, ਅੰਗਰੇਜੀ ਸ਼ਰਾਬ, ਬੀਅਰ ਅਤੇ ਆਈ.ਐਫ.ਐਲ ਦੇ ਘੱਟੋ ਘੱਟ ਗਰੰਟਿਡ ਕੋਟੇ ਨੂੰ ਪਿਛਲੇ ਸਾਲ ਦੀ ਪਹਿਲੀ ਤਿਮਾਹੀ ਨਾਲੋ 10 ਫੀਸਦੀ ਵਧਾ ਦਿੱਤਾ ਗਿਆ ਹੈ।

Punjab Cabinet MeetingPunjab Cabinet Meeting

ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਛੋਟੇ (ਪ੍ਰਚੂਨ) ਲਾਇਸੈਂਸ ਧਾਰਕਾਂ ਨੂੰ ਉਹਨਾਂ ਦੀ ਲੋੜ ਅਨੁਸਾਰ ਸ਼ਰਾਬ ਚੱਕਣ ਦੀ ਪ੍ਰਵਾਨਗੀ ਦਿੰਦਿਆਂ ਵਾਧੂ ਨਿਸ਼ਚਿਤ ਲਾਇਸੈਂਸ ਫੀਸ ਵਿਚ ਵਾਧਾ ਕੀਤਾ ਗਿਆ ਹੈ।ਫਿਕਸਡ ਅਤੇ ਓਪਨ ਕੋਟੇ ਦੀ ਰੇਸ਼ੀਓ ਵਿੱਤੀ ਸਾਲ 2021-22 ਦੀ ਤਰਾਂ 30:70 ਹੀ ਰੱਖਿਆ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਰਾਬ ਦੀ ਆਵਾਜਾਈ ਨੂੰ ਨਿਯੰਤਰਨ ਕਰਨ ਲਈ ਵਿੱਤੀ ਸਾਲ 2022-23 ਦੌਰਾਨ ਆਈ.ਟੀ ਅਧਾਰਤ ਟ੍ਰੈਕ ਐਂਡ ਟ੍ਰੇਸ ਸਿਸਟਮ ਲਾਗੂ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement