ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ
Published : Mar 31, 2022, 12:21 am IST
Updated : Mar 31, 2022, 12:21 am IST
SHARE ARTICLE
image
image

ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ

ਚੰਡੀਗੜ੍ਹ, 30 ਮਾਰਚ (ਸਸਸ): ‘ਇਕ ਬਸ-ਇਕ ਪਰਮਿਟ’ ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਹੀ ਆਨਲਾਈਨ ਕੀਤੇ ਜਾਣਗੇ।
ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮ ਵਿਚ ਹੋਰ ਪਾਰਦਰਸ਼ਤਾ ਲਿਆਉਣ ਦੀ ਲੋੜ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਜਾ ਰਿਹਾ ਹੈ। ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੂੰ ਨਿਰਦੇਸ਼ ਦਿਤੇ ਕਿ ਉਹ ਛੇਤੀ ਤੋਂ ਛੇਤੀ ਪਰਮਿਟ ਆਨਲਾਈਨ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ। ਬੱਸ ਅੱਡਿਆਂ ਦੇ ਬਾਹਰੋਂ ਚਲ ਰਹੀਆਂ ਨਾਜਾਇਜ਼ ਪ੍ਰਾਈਵੇਟ ਬਸਾਂ ’ਤੇ ਸ਼ਿੰਕਜਾ ਕਸਣ ਦੀ ਹਦਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਮੂਹ ਡਿਪੂ ਜਨਰਲ ਮੈਨੇਜਰ ਨੂੰ ਕਿਹ ਕਿ ਵਿਭਾਗ ਵਲੋਂ ਪਹਿਲਾਂ ਹੀ ਉਨ੍ਹਾਂ ਨੂੰ ਬੱਸ ਸਟੈਂਡਾਂ ਦੇ 500 ਮੀਟਰ ਖੇਤਰ ਵਿਚ ਨਾਜਾਇਜ਼ ਬਸਾਂ ਰੋਕਣ ਦੇ ਅਧਿਕਾਰ ਦਿਤੇ ਗਏ ਹਨ। ਇਸ ਲਈ ਜਨਰਲ ਮੈਨੇਜਰ ਅਪਣੀਆਂ ਸ਼ਕਤੀਆਂ ਵਰਤਦਿਆਂ ਬੱਸ ਅੱਡਿਆਂ ਦੇ ਬਾਹਰ ਤੋਂ ਸਵਾਰੀਆਂ ਚੁਕਣ ਵਾਲੀਆਂ ਪ੍ਰਾਈਵੇਟ ਅਤੇ ਟਰੈਵਲ ਬਸਾਂ ਨੂੰ ਫੜਨ ਦੀ ਕਾਰਵਾਈ ਕਰਨ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਨਰਲ ਮੈਨੇਜਰਾਂ ਨੂੰ ਸਕੱਤਰ ਆਰ.ਟੀ.ਏ. ਦਾ ਸਹਿਯੋਗ ਲੈਣ ਦੀ ਵੀ ਹਦਾਇਤ ਕੀਤੀ ਗਈ।
ਵਿਭਾਗ ਦੀ ਆਮਦਨ ਵਧਾਉਣ ਵਲ ਧਿਆਨ ਕੇਂਦਰਤ ਕਰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਬੇਨਿਯਮੀਆਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿਤੇ। ਸ. ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਬਸਾਂ ਦੇ ਤੇਲ ਚੋਰੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਲਈ ਜਨਰਲ ਮੈਨੇਜਰ ਇਹ ਯਕੀਨੀ ਬਣਾਉਣ ਕਿ ਹਰ ਇਕ ਬੱਸ ਤੋਂ ਘੱਟੋ-ਘੱਟ 4.8 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਮਿਲੇ। ਉਨ੍ਹਾਂ ਜਨਰਲ ਮੈਨੇਜਰ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਰਿਕਵਰੀ ਕਰਨ ਲਈ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। 
ਮੰਤਰੀ ਨੇ ਹਦਾਇਤ ਕੀਤੀ ਕਿ ਵਿਦਿਆਰਥੀ ਪਾਸ ਬਿਨਾਂ ਖੱਜਲ-ਖੁਆਰੀ ਅਤੇ ਸਮਾਂਬੱਧ ਤਰੀਕੇ ਨਾਲ ਬਣਾਏ ਜਾਣ। 
ਉਨ੍ਹਾਂ ਕਿਹਾ, “ਮੈਂ ਅਗਲੇ ਦਿਨਾਂ ਤੋਂ ਬੱਸ ਅੱਡਿਆਂ ਦੀ ਚੈਕਿੰਗ ਮੁਹਿੰਮ ਅਰੰਭ ਰਿਹਾ ਹਾਂ ਅਤੇ ਇਸ ਦੌਰਾਨ ਅਣਗਹਿਲੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।’’

ਫੋਟੋ ਕੈਪਸ਼ਨ-
 

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement