ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੂ.ਐਸ. ਐਬੰਸੀ ਦੇ ਡਾਇਰੈਕਟਰ
Published : Mar 31, 2022, 7:08 pm IST
Updated : Mar 31, 2022, 7:21 pm IST
SHARE ARTICLE
Photo
Photo

ਡਿਪਲੋਮੈਸੀ ਅਫ਼ਸਰ ਵੀ ਸਨ ਨਾਲ

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ) ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

PHOTOPHOTO

ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਮਾਈਕਲ ਰੋਸੇਨਥਲ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਕੇ ਉਨ੍ਹਾਂ ਨੂੰ ਸ਼ਾਨਦਾਰ ਅਨੁਭਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਸਥਾਨ ਤੋਂ ਮਿਲੇ ਸਨਮਾਨ ਲਈ ਸੰਸਥਾ ਦੇ ਧੰਨਵਾਦੀ ਹਨ। ਇਸ ਮੌਕੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement