ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ 6 ਮੋਬਾਈਲ ਫੋਨ, 4 ਸਿਮ ਕਾਰਡ ਅਤੇ ਬੈਟਰੀਆਂ ਹੋਈਆਂ ਬਰਾਮਦ

By : GAGANDEEP

Published : Mar 31, 2023, 2:25 pm IST
Updated : Mar 31, 2023, 2:25 pm IST
SHARE ARTICLE
photo
photo

ਥਾਣਾ ਕੋਤਵਾਲੀ 'ਚ 1 ਗੈਂਗਸਟਰ ਸਮੇਤ 3 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ

 

ਕਪੂਰਥਲਾ: ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਵੈਸੇ ਤਾਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ।

ਇਹ ਵੀ ਪੜ੍ਹੋ: ਕੈਨੇਡਾ ਦੇ ਬਹੁਤੇ ਸਿੱਖ 'ਵੱਖਰਾ ਰਾਜ' ਨਹੀਂ ਚਾਹੁੰਦੇ: ਕੈਨੇਡਾ ਦੇ ਸਾਬਕਾ ਕੈਬਨਿਟ ਮੰਤਰੀ ਹਰਬ ਧਾਲੀਵਾਲ  

ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਕਪੂਰਥਲਾ ਦੀ ਕੇਂਦਰੀ ਜੇਲ 'ਚ ਤਲਾਸ਼ੀ ਦੌਰਾਨ ਇਕ ਵਾਰ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ:  ਜਲੰਧਰ 'ਚ ਵਾਪਰੇ ਰੂਹ ਕੰਬਾਊ ਹਾਦਸੇ ਨੇ ਉਜਾੜੇ ਤਿੰਨ ਘਰ, ਘਟਨਾ ਦੀ CCTV ਵੇਖ ਲੂੰ-ਕੰਢੇ ਹੋ ਜਾਣਗੇ ਖੜ੍ਹੇ

ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਈਲ ਫ਼ੋਨ, 4 ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਕੀਤੀਆਂ ਹਨ |
ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਵਿੱਚ ਬੰਦ 1 ਗੈਂਗਸਟਰ ਸਮੇਤ 3 ਕੈਦੀਆਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ 52-ਏ ਪ੍ਰਿਜ਼ਨ ਐਕਟ ਤਹਿਤ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਰਜੀਵੜਿਆਂ ਦਾ ਜੱਥਾ Delhi ਜਾਣ ਨੂੰ ਪੂਰਾ ਤਿਆਰ, Shambhu Border 'ਤੇ Ambulances ਵੀ ਕਰ 'ਤੀਆਂ ਖੜੀਆਂ

14 Dec 2024 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

14 Dec 2024 12:09 PM

Sidhu Moosewala ਕਤਲ ਮਾਮਲੇ 'ਚ ਪੇਸ਼ੀ ਮੌਕੇ ਸਿੱਧੂ ਦੀ ਥਾਰ ਪਹੁੰਚੀ Mansa court

13 Dec 2024 12:27 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Dec 2024 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Dec 2024 12:17 PM
Advertisement