
ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲੜਕੀ ਨੂੰ ਹਸਪਤਾਲ ਕਰਵਾਇਆ ਦਾਖਲ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਵਿੱਚ ਲੱਕੜ ਪੁਲ ਤੋਂ ਇੱਕ ਲੜਕੀ ਹੇਠਾਂ ਡਿੱਗ ਗਈ। ਲੜਕੀ ਕਰੀਬ 20 ਤੋਂ 25 ਫੁੱਟ ਦੀ ਉਚਾਈ ਤੋਂ ਡਿੱਗ ਗਈ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਆਪਣੀ ਦੋਸਤ ਨਾਲ ਫਿਲਮ ਦੇਖ ਕੇ ਮਾਲ ਤੋਂ ਆ ਰਹੀ ਸੀ। ਲੜਕੀ ਦੇ ਹੇਠਾਂ ਡਿੱਗਣ ਤੋਂ ਬਾਅਦ ਉਸ ਦੀ ਦੋਸਤ ਘਬਰਾ ਕੇ ਭੱਜ ਗਈ। ਲੜਕੀ ਨੂੰ ਡਿੱਗਦਾ ਦੇਖ ਕੇ ਲੋਕਾਂ ਨੇ ਤੁਰੰਤ ਉਸ ਨੂੰ ਪਾਰਕ 'ਚ ਲੰਮੇ ਪਾ ਦਿੱਤਾ। ਲੜਕੀ ਬੇਹੋਸ਼ੀ ਦੀ ਹਾਲਤ ਵਿਚ ਸੀ। ਲੋਕਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ।
ਇਹ ਵੀ ਪੜ੍ਹੋ: ਕੈਨੇਡਾ ਦੇ ਬਹੁਤੇ ਸਿੱਖ 'ਵੱਖਰਾ ਰਾਜ' ਨਹੀਂ ਚਾਹੁੰਦੇ: ਕੈਨੇਡਾ ਦੇ ਸਾਬਕਾ ਕੈਬਨਿਟ ਮੰਤਰੀ ਹਰਬ ਧਾਲੀਵਾਲ
ਹਾਦਸੇ ਦੇ ਤੁਰੰਤ ਬਾਅਦ ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੀਸੀਆਰ ਸਟਾਫ ਮੌਕੇ ’ਤੇ ਪੁੱਜ ਗਿਆ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਐਂਬੂਲੈਂਸ ਬੁਲਾਈ। ਐਂਬੂਲੈਂਸ ਸਟਾਫ ਨੇ ਮੌਕੇ 'ਤੇ ਪਹੁੰਚ ਕੇ ਬੱਚੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਲੜਕੀ ਦੇ ਹੱਥ ਵਿੱਚ ਫਰੈਕਚਰ ਹੋ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਕਈ ਹੋਰ ਥਾਵਾਂ 'ਤੇ ਵੀ ਸੱਟਾਂ ਲੱਗੀਆਂ ਹਨ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ 6 ਮੋਬਾਈਲ ਫੋਨ, 4 ਸਿਮ ਕਾਰਡ ਅਤੇ ਬੈਟਰੀਆਂ ਹੋਈਆਂ ਬਰਾਮਦ
ਫਿਲਹਾਲ ਬੱਚੀ ਨੂੰ ਸੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮਾਮਲਾ ਸ਼ੱਕੀ ਹੈ। ਲੜਕੀ ਦੇ ਠੀਕ ਹੋਣ ਤੋਂ ਬਾਅਦ ਹੀ ਪੁਲਿਸ ਉਸ ਤੋਂ ਮਾਮਲੇ ਦੀ ਜਾਣਕਾਰੀ ਲਵੇਗੀ। ਪੁਲਿਸ ਨੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।