ਖ਼ਬਰਾਂ |

ਤਾਜ਼ਾ |

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

By : GAGANDEEP

Published : Mar 31, 2023, 7:16 pm IST
Updated : Mar 31, 2023, 7:16 pm IST
SHARE ARTICLE
photo
photo

ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ ASI ਨੇ ਮੰਗੀ ਸੀ ਰਿਸ਼ਵਤ

 

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement