
ਪਿਛਲੇ ਸਾਲ 20 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਕੋਵਿਡ ਕਾਰਨ ਲੁਧਿਆਣਾ ਦੇ ਇੱਕ ਵਿਅਕਤੀ ਦੀ ਆਖਰੀ ਵਾਰ ਮੌਤ ਹੋਈ ਸੀ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਵਿੱਚ ਕੋਵਿਡ-19 ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਮਾਰਚ ਮਹੀਨੇ ਵਿੱਚ ਕਰੀਬ 42 ਲੋਕ ਪਾਜ਼ੇਟਿਵ ਆਏ ਹਨ। 30 ਮਾਰਚ ਦੀ ਕੋਵਿਡ ਰਿਪੋਰਟ ਦੇ ਅਨੁਸਾਰ, 6 ਲੋਕ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਕੋਵਿਡ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ 'ਚ ਵੀ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਦੋ ਹੋਰ ਲੋਕਾਂ ਦੀ ਵੀ ਕੋਵਿਡ ਨਾਲ ਮੌਤ ਹੋ ਗਈ। ਮ੍ਰਿਤਕਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਸੂਬੇ 'ਚ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਚੇਤਾਵਨੀ, ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ
ਕੋਰੋਨਾ ਪ੍ਰੋਟੋਕੋਲ ਦੇ ਅਨੁਸਾਰ, ਦੋ ਦਾ ਸਸਕਾਰ ਕਰ ਦਿੱਤਾ ਗਿਆ ਸੀ। ਦੀਪ ਹਸਪਤਾਲ 'ਚ ਦਾਖਲ ਔਰਤ ਦੀ ਬੁੱਧਵਾਰ ਸ਼ਾਮ 5 ਵਜੇ ਮੌਤ ਹੋ ਗਈ। ਔਰਤ ਸ਼ੂਗਰ ਤੋਂ ਪੀੜਤ ਸੀ। ਮਹਿਲਾ ਨੂੰ ਟੀਕੇ ਤੋਂ ਇਲਾਵਾ ਬੂਸਟਰ ਡੋਜ਼ ਵੀ ਲਗਾਈ ਗਈ ਸੀ। ਇਸ ਦੇ ਨਾਲ ਹੀ ਮੋਹਨਦੇਈ ਹਸਪਤਾਲ 'ਚ ਇਲਾਜ ਅਧੀਨ 53 ਸਾਲਾ ਵਿਅਕਤੀ ਦੀ ਬੁੱਧਵਾਰ ਦੇਰ ਰਾਤ ਮੌਤ ਹੋ ਗਈ। ਇਹ ਮਰੀਜ਼ ਕੈਂਸਰ ਤੋਂ ਪੀੜਤ ਸੀ। ਦੱਸਿਆ ਜਾ ਰਿਹਾ ਹੈ ਕਿ ਮੋਹਨਦੇਈ ਹਸਪਤਾਲ ਵਿੱਚ ਦੇਰ ਰਾਤ ਇੱਕ ਹੋਰ ਕੋਵਿਡ ਮਰੀਜ਼ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਡਿਪਟੀ ਕਸ਼ਿਨਰ ਆਸ਼ਿਕਾ ਜੈਨ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ
ਅਧਿਕਾਰੀ ਲਗਾਤਾਰ ਲੋਕਾਂ ਨੂੰ ਕੋਵਿਡ ਪ੍ਰਤੀ ਜਾਗਰੂਕ ਕਰ ਰਹੇ ਹਨ। ਪਿਛਲੇ ਸਾਲ 20 ਅਕਤੂਬਰ ਨੂੰ ਜ਼ਿਲੇ ਵਿੱਚ ਕੋਵਿਡ ਕਾਰਨ ਲੁਧਿਆਣਾ ਦੇ ਇੱਕ ਵਿਅਕਤੀ ਦੀ ਆਖਰੀ ਵਾਰ ਮੌਤ ਹੋਈ ਸੀ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਸ਼ਹੀਦ ਕਰਨੈਲ ਸਿੰਘ ਨਗਰ ਦਾ ਰਹਿਣ ਵਾਲਾ 52 ਸਾਲਾ ਪੁਰਸ਼ ਹੈ ਅਤੇ ਉਸ ਨੂੰ ਹੋਰ ਸਿਹਤ ਸਮੱਸਿਆਵਾਂ ਵੀ ਸਨ, ਇਸ ਲਈ ਮੌਤ ਦਾ ਫੈਸਲਾ ਕਮੇਟੀ ਵੱਲੋਂ ਕੀਤਾ ਜਾਵੇਗਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ ਮੌਤਾਂ ਦੀ ਗਿਣਤੀ 3019 ਹੈ। ਜਦੋਂ ਕਿ ਲੁਧਿਆਣਾ ਦੇ ਹਸਪਤਾਲਾਂ ਵਿੱਚ ਬਾਹਰਲੇ ਜ਼ਿਲ੍ਹਿਆਂ/ਸੂਬੇ ਵਿੱਚੋਂ ਮੌਤਾਂ ਦੀ ਗਿਣਤੀ 1141 ਸੀ।