
ਮ੍ਰਿਤਕਾ ਦੀ ਪਛਾਣ ਨਵਜੋਤ ਕੌਰ ਪਤਨੀ ਬਲਰਾਜ ਸਿੰਘ ਵਜੋਂ ਹੋਈ ਹੈ।
ਪੱਟੀ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਲੜਕੀ ਦੇ ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਦਾਜ ਖਾਤਰ ਉਹਨਾਂ ਦੀ ਧੀ ਨੂੰ ਮਾਰਨ ਦਾ ਇਲਜ਼ਾਮ ਲਗਾਇਆ ਹੈ। ਲੜਕੀ ਦੇ ਗਲੇ ਉੱਤੇ ਨਿਸ਼ਾਨ ਵੀ ਦੇਖਣ ਨੂੰ ਮਿਲੇ ਹਨ। ਮ੍ਰਿਤਕਾ ਦੀ ਪਛਾਣ ਨਵਜੋਤ ਕੌਰ ਪਤਨੀ ਬਲਰਾਜ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਬਟਾਲਾ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ
ਨਵਜੋਤ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਨਵਜੋਤ ਕੌਰ ਦਾ ਕਰੀਬ ਢਾਈ ਸਾਲ ਪਹਿਲਾਂ ਪਿੰਡ ਸਭਰਾ ਦੇ ਵਸਨੀਕ ਬਲਰਾਜ ਸਿੰਘ ਨਾਲ ਹੋਇਆ ਸੀ, ਜੋ ਕਿ ਫੌਜ ਵਿਚ ਨੌਕਰੀ ਕਰਦਾ ਹੈ। ਉਹਨਾਂ ਇਲਜ਼ਾਮ ਲਗਾਇਆ ਕਿ ਸਹੁਰੇ ਪਰਿਵਾਰ ਵਲੋਂ ਲਗਾਤਾਰ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ। ਉਹਨਾਂ ਨੇ ਵਿਆਹ ਮੌਕੇ ਵੀ ਧੀ ਨੂੰ ਕਾਫੀ ਦਾਜ ਦਿੱਤਾ, ਇਸ ਤੋਂ ਬਾਅਦ ਵੀ ਉਹਨਾਂ ਵਲੋਂ ਹੋਰ ਦਾਜ ਦੀ ਮੰਗ ਕੀਤੀ ਜਾਂਦੀ ਰਹੀ।
ਇਹ ਵੀ ਪੜ੍ਹੋ: ਰੋਜ਼ੀ ਰੋਟੀ ਕਮਾਉਣ ਇਟਲੀ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਸ ਦੇ ਚਲਦਿਆਂ ਸਹੁਰਿਆਂ ਨੇ ਧੀ ਨੂੰ ਫਾਹਾ ਦੇ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਥਾਣਾ ਸਦਰ ਪੱਟੀ ਦੇ ਐਸਐਚਓ ਹਰਜਿੰਦਰ ਸਿੰਘ ਨੇ ਕਿਹਾ ਕਿ ਲੜਕੀ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ।