
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ।
ਜਲੰਧਰ- ਜਲੰਧਰ ਵਿਖੇ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਹੋ ਗਈ। ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਨਾਲ ਜਾ ਟਕਰਾਏ। ਟਰੈਕਟਰ 'ਚ ਵੱਜਣ ਪਿੱਛੋਂ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ 'ਚ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਬਠਿੰਡਾ 'ਚ ਆਰਥਿਕ ਤੰਗੀ ਤੋਂ ਤੰਗ ਆ ਕੇ ਪੂਰੇ ਪਰਿਵਾਰ ਨੇ ਝੀਲ 'ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ। ਜਿਹੜੇ ਦੋ ਨੌਜਵਾਨ ਮੌਕੇ 'ਤੇ ਮਾਰੇ ਗਏ, ਉਨ੍ਹਾਂ ਵਿਚੋਂ ਇਕ ਦੀ ਮੌਕੇ 'ਤੇ ਬਾਂਹ ਸਰੀਰ ਤੋਂ ਵੱਖ ਹੋ ਗਈ ਜਦਕਿ ਦੂਜੇ ਨੌਜਵਾਨ ਦਾ ਦਿਮਾਗ ਖੁੱਲ੍ਹ ਕੇ ਬਾਹਰ ਆ ਗਿਆ। ਉਥੇ ਹੀ ਤੀਜੇ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਮੌਤ ਹੋ ਗਈ।
ਇਹ ਵੀ ਪੜ੍ਹੋ: ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ
ਤਿੰਨੇ ਨੌਜਵਾਨ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਢੰਡੋਵਾਲ ਰੋਡ 'ਤੇ ਵਾਪਰਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਵਿਨੇ, ਪ੍ਰਭਦੀਪ ਸਿੰਘ, ਅਤੇ ਬਲਜੀਤ ਸਿੰਘ ਵਜੋਂ ਹੋਈ ਹੈ।