ਬਠਿੰਡਾ 'ਚ ਆਰਥਿਕ ਤੰਗੀ ਤੋਂ ਤੰਗ ਆ ਕੇ ਪੂਰੇ ਪਰਿਵਾਰ ਨੇ ਝੀਲ 'ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ

By : GAGANDEEP

Published : Mar 31, 2023, 1:05 pm IST
Updated : Mar 31, 2023, 1:25 pm IST
SHARE ARTICLE
photo
photo

ਪਿਓ ਦੀ ਹਾਲਤ ਗੰਭੀਰ

 

ਬਠਿੰਡਾ: ਬਠਿੰਡਾ ਵਿੱਚ ਇੱਕ ਪਰਿਵਾਰ ਨੇ ਝੀਲ ਵਿੱਚ ਛਾਲ ਮਾਰ ਦਿੱਤੀ। ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ: ਅਣਪਛਾਤਿਆਂ ਨੇ ਗ੍ਰੰਥੀ ਸਿੰਘ 'ਤੇ ਕੀਤਾ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਲੱਤ ਵੱਢ ਕੇ ਲੈ ਗਏ ਨਾਲ!  

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਇਕ ਔਰਤ ਸਮੇਤ ਤਿੰਨ ਲੋਕਾਂ ਨੇ ਝੀਲ ਨੰਬਰ-3 'ਚ ਛਾਲ ਮਾਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੂੰ ਦੇਖ ਕੇ ਤੁਰੰਤ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਸਾਰਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਕੈਲਾਸ਼ ਰਾਣੀ ਅਤੇ ਉਸ ਦੇ ਪੁੱਤਰ ਪਬਨਿਸ਼ ਕੁਮਾਰ ਵਜੋਂ ਹੋਈ ਹੈ, ਜਦਕਿ ਸੁਰਿੰਦਰ ਜ਼ਖਮੀ ਹੈ।

ਇਹ ਵੀ ਪੜ੍ਹੋ: ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ

ਮ੍ਰਿਤਕ ਦੇ ਦੋਸਤ ਪ੍ਰਵੀਨ ਨੇ ਦੱਸਿਆ ਕਿ ਉਸ ਨੂੰ ਸੁਰਿੰਦਰ ਦਾ ਫੋਨ ਆਇਆ ਸੀ। ਉਸ ਨੇ ਅਲਵਿਦਾ ਕਹਿੰਦੇ ਹੀ ਕਾਲ ਕੱਟ ਦਿੱਤੀ। ਉਹ ਕਈ ਦਿਨਾਂ ਤੋਂ ਪਰੇਸ਼ਾਨ ਸੀ। ਉਹ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ।
ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪੂਰੇ ਪਰਿਵਾਰ ਨੇ ਇਹ ਕਦਮ ਕਿਉਂ ਚੁੱਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement