Punjab News: ਪੰਜਾਬ 'ਚ ਹਥਿਆਰਾਂ ਸਮੇਤ 4 ਤਸਕਰ ਗ੍ਰਿਫ਼ਤਾਰ, ਮੱਧ ਪ੍ਰਦੇਸ਼ ਤੋਂ ਸਪਲਾਈ ਹੁੰਦੇ ਸੀ ਹਥਿਆਰ
Published : Mar 31, 2024, 3:16 pm IST
Updated : Mar 31, 2024, 6:16 pm IST
SHARE ARTICLE
4 smugglers arrested with arms in Punjab, arms used to be supplied from Madhya Pradesh
4 smugglers arrested with arms in Punjab, arms used to be supplied from Madhya Pradesh

9 ਪਿਸਤੌਲ ਬਰਾਮਦ, ਪੁਲਿਸ ਜਾਂਚ ਵਿਚ ਜੁਟੀ 

Punjab News: ਚੰਡੀਗੜ੍ਹ - ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਨੂੰ ਅੰਦਰੂਨੀ ਸੁਰੱਖਿਆ ਵਿੰਗ ਨੇ ਕਾਬੂ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 9 ਪਿਸਤੌਲ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਗਰੋਹ ਨਾਲ ਜੁੜੇ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਪੁਲਿਸ ਦਾ ਮੰਨਣਾ ਹੈ ਕਿ ਇਸ ਗਰੋਹ ਵਿਚ ਕਈ ਲੋਕ ਸ਼ਾਮਲ ਹਨ। ਇਹ ਲੋਕ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਨੇ ਹੁਣ ਉਨ੍ਹਾਂ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਇਹ ਹਥਿਆਰ ਪੰਜਾਬ ਵਿਚ ਸਪਲਾਈ ਕੀਤੇ ਜਾਣੇ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋੜ ਪੈਣ 'ਤੇ ਪਹਿਲਾਂ ਫੜੇ ਗਏ ਵਿਅਕਤੀਆਂ ਨੂੰ ਵੀ ਜੇਲ 'ਚੋਂ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਨਾਲ ਹੀ ਇਸ ਗਰੋਹ ਦੀਆਂ ਸਾਰੀਆਂ ਪਰਤਾਂ ਦਾ ਖੁਲਾਸਾ ਕੀਤਾ ਜਾਵੇਗਾ।

ਪੰਜਾਬ ਪੁਲਿਸ ਪਿਛਲੇ ਇੱਕ ਸਾਲ ਤੋਂ ਮੱਧ ਪ੍ਰਦੇਸ਼ ਤੋਂ ਆਉਣ ਵਾਲੇ ਹਥਿਆਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਹੁਣ ਤੱਕ ਸਾਢੇ ਛੇ ਸੌ ਦੇ ਕਰੀਬ ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ। ਮੁਹਾਲੀ, ਰੋਪੜ, ਖੰਨਾ, ਲੁਧਿਆਣਾ ਅਤੇ ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ।

ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾ ਹਥਿਆਰ ਮੋਹਾਲੀ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਆ ਰਹੇ ਹਨ।  

 (For more news apart from 4 smugglers arrested with arms in Punjab, arms used to be supplied from Madhya Pradesh News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement