Punjab News: ਰੂਸ 'ਚ ਫਸੇ ਪੰਜਾਬੀ ਨੌਜਵਾਨ ਦੀ ਇੱਕ ਹੋਰ ਵੀਡੀਓ, ਕਈ ਭਾਰਤੀਆਂ ਦੀ ਜਾਨ ਗਈ
Published : Mar 31, 2024, 12:48 pm IST
Updated : Mar 31, 2024, 12:48 pm IST
SHARE ARTICLE
 Another video of Punjabi youth trapped in Russia, many Indians lost their lives
Another video of Punjabi youth trapped in Russia, many Indians lost their lives

10 ਦਿਨ ਜੰਗ ਲੜਨ ਤੋਂ ਬਾਅਦ ਮਿਲੀ 3 ਦਿਨ ਦੀ ਛੁੱਟੀ

Punjab News: ਚੰਡੀਗੜ੍ਹ - ਰੂਸ 'ਚ ਫਸੇ ਪੰਜਾਬ ਦੇ ਨੌਜਵਾਨਾਂ ਦੀਆਂ ਦੋ ਹੋਰ ਵੀਡੀਓਜ਼ ਸਾਹਮਣੇ ਆਈਆਂ ਹਨ ਜਿਸ ਵਿਚ ਉਹਨਾਂ ਨੇ 17 ਮਾਰਚ ਨੂੰ ਇੱਕ ਵੀਡੀਓ ਬਣਾ ਕੇ ਭਾਰਤੀ ਦੂਤਾਵਾਸ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਸ ਨੂੰ ਰੂਸ ਤੋਂ ਬਾਹਰ ਕੱਢਣ ਵਿਚ ਉਹਨਾਂ ਦੀ ਮਦਦ ਕੀਤੀ ਜਾਵੇ ਕਿਉਂਕਿ ਉਹਨਾਂ ਨੂੰ ਯੂਕਰੇਨ ਨਾਲ ਜੰਗ ਲੜਨ ਲਈ ਭੇਜਿਆ ਜਾ ਰਿਹਾ ਹੈ।  

ਕੁਝ ਦਿਨਾਂ ਬਾਅਦ ਨੌਜਵਾਨ ਨੇ ਇਕ ਹੋਰ ਵੀਡੀਓ ਬਣਾਈ ਜਿਸ ਵਿਚ ਉਸ ਨੇ ਦੱਸਿਆ ਕਿ ਉਹ ਇਸ ਸਮੇਂ ਯੂਕਰੇਨ ਵਿਚ ਹੈ ਅਤੇ ਰੂਸੀ ਫੌਜ ਨੇ ਉਸ ਨੂੰ ਯੂਕਰੇਨ ਵਿਰੁੱਧ ਜੰਗ ਲੜਨ ਲਈ ਭੇਜਿਆ ਹੈ। 10 ਦਿਨ ਫਰੰਟ ਲਾਈਨ 'ਤੇ ਡਿਊਟੀ ਕਰਨ ਤੋਂ ਬਾਅਦ ਹੁਣ ਉਸ ਨੂੰ 3 ਦਿਨ ਦੀ ਛੁੱਟੀ 'ਤੇ ਵਾਪਸ ਭੇਜ ਦਿੱਤਾ ਗਿਆ ਹੈ।  
ਯੂਕਰੇਨ ਨਾਲ ਜੰਗ ਵਿਚ ਗੋਲੀ ਲੱਗਣ ਨਾਲ ਤਿੰਨ ਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਮੁੜ ਯੂਕਰੇਨ ਵਿਰੁੱਧ ਜੰਗ ਲੜਨ ਲਈ ਫਰੰਟ ਲਾਈਨ ਵਿਚ ਭੇਜਿਆ ਜਾਵੇਗਾ। ਜਿੱਥੇ ਉਹ ਆਪਣੀ ਜਾਨ ਵੀ ਗੁਆ ਸਕਦੇ ਹਨ। ਉਸ ਦੇ ਪਰਿਵਾਰਕ ਮੈਂਬਰ ਵੀ ਉਸ ਦੀ ਲਾਸ਼ ਤੱਕ ਨਹੀਂ ਪਹੁੰਚ ਸਕਣਗੇ।    

ਇਸ ਲਈ ਉਨ੍ਹਾਂ ਕੇਂਦਰ ਸਰਕਾਰ ਤੋਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਉਥੋਂ ਕੱਢਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੂਤਘਰ ਨੇ ਅਜੇ ਤੱਕ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਹੈ। ਇਸ ਵਾਇਰਲ ਵੀਡੀਓ ਵਿਚ ਗੁਰਦਾਸਪੁਰ ਦੇ ਡੇਰੀਵਾਲ ਕਿਰਨ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਵੀ ਸ਼ਾਮਲ ਹੈ। 

ਇਸ ਦੂਸਰੀ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਰੂਸ ਵਿਚ ਫਸੇ ਗੁਰਦਾਸਪੁਰ ਦੇ ਨੌਜਵਾਨ ਗਗਨਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਵਾਲੇ ਬਹੁਤ ਚਿੰਤਤ ਹਨ, ਉਹਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਉਥੋਂ ਬਾਹਰ ਕੱਢਿਆ ਜਾਵੇ।  

 


 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement