PM ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਕਰ ਰਿਹੈ ਤਰੱਕੀ: ਜੈਵੀਰ ਸ਼ੇਰਗਿੱਲ
Published : Mar 31, 2024, 5:04 pm IST
Updated : Mar 31, 2024, 5:05 pm IST
SHARE ARTICLE
Javir Shergill
Javir Shergill

ਹਿੰਡਨ ਤੋਂ ਅਦਮਪੁਰ ਲਈ ਸ਼ੁਰੂ ਹੋਈ ਪਹਿਲੀ ਫਲਾਈਟ ਰਾਹੀ ਪਹੁੰਚੇ ਸ਼ੇਰਗਿੱਲ

 

ਆਦਮਪੁਰ (ਜਲੰਧਰ), 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ

ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ

ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਉਡਾਣ ਨੂੰ ਸ਼ੁਰੂ ਕਰਨ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।  ਭਾਜਪਾ ਬੁਲਾਰੇ ਨੇ ਖੁਲਾਸਾ ਕੀਤਾ ਕਿ ਆਦਮਪੁਰ ਹਵਾਈ ਅੱਡੇ 'ਤੇ ਨਵਾਂ ਟਰਮੀਨਲ 150 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇੱਥੋਂ ਹਵਾਈ ਆਵਾਜਾਈ ਬਹੁਤ ਵਧੀਆ ਹੋਵੇਗੀ

ਸ਼ੇਰਗਿੱਲ ਨੇ ਦੱਸਿਆ ਕਿ ਲੋਕਾਂ ਦੀ ਪੁਰਜ਼ੋਰ ਮੰਗ ਦੇ ਮੱਦੇਨਜ਼ਰ ਉਨ੍ਹਾਂ ਨੇ ਇਸ ਉਡਾਣ ਨੂੰ ਸ਼ੁਰੂ ਕਰਵਾਉਣ ਲਈ ਪਹਿਲਕਦਮੀ ਵੀ ਕੀਤੀ ਸੀ ਅਤੇ ਦੋ-ਤਿੰਨ ਵਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਉਡਾਣ ਦੀ ਸ਼ੁਰੂਆਤ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀਜੋ ਕਿ ਪੰਜਾਬ ਦੇ ਹਵਾਬਾਜ਼ੀ ਖੇਤਰ ਦੇ ਵਿਕਾਸ ਵਿੱਚ ਇੱਕ ਲੰਬਾ ਰਸਤਾ ਤੈਅ ਕਰੇਗੀ।  ਇਸ ਦੌਰਾਨ ਉਨ੍ਹਾਂ ਨੇ ਮੰਗ 'ਤੇ ਵਿਚਾਰ ਕਰਨ ਅਤੇ ਇਸਨੂੰ ਜਲਦੀ ਸੰਭਵ ਬਣਾਉਣ ਲਈ ਸਿੰਧੀਆ ਦਾ ਧੰਨਵਾਦ ਕੀਤਾ

ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਆਦਮਪੁਰ ਤੋਂ ਦਿੱਲੀ ਤੱਕ ਦੇ ਸਫਰ ਦੀ ਸਹੂਲਤ ਹੋਵੇਗੀਸਗੋਂ ਆਦਮਪੁਰ ਤੋਂ ਨਾਂਦੇੜ ਸਾਹਿਬਬੈਂਗਲੁਰੂਮੁੰਬਈ ਅਤੇ ਜੈਪੁਰ ਵਿਚਕਾਰ ਸੰਪਰਕ ਸਥਾਪਿਤ ਹੋਵੇਗਾ।  

ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈਕਿਉਂਕਿ ਇਹ ਵਪਾਰੀਆਂਸੈਰ ਸਪਾਟਾ ਖੇਤਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਣ ਦੇ ਚਾਹਵਾਨ ਸ਼ਰਧਾਲੂਆਂ ਲਈ ਬੇਹੱਦ ਸਹਾਈ ਹੋਵੇਗਾ ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਸਮੇਤ 12 ਨਵੇਂ ਟਰਮੀਨਲ ਇਮਾਰਤਾਂ ਦਾ ਉਦਘਾਟਨ ਕੀਤਾ ਸੀ

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement