Hoshiarpur News : ਟਾਂਡਾ ਦੀ ਧੀ ਕੈਨੇਡਾ ਏਅਰਫੋਰਸ 'ਚ ਬਣੀ ਕਮਿਸ਼ਨਡ ਰੈਂਕ ਕੈਪਟਨ

By : BALJINDERK

Published : Mar 31, 2024, 7:13 pm IST
Updated : Apr 1, 2024, 11:31 am IST
SHARE ARTICLE
 Captain Anmol Kaur and Lakhwinder Singh Keller
Captain Anmol Kaur and Lakhwinder Singh Keller

Hoshiarpur News : ਮੈਰਿਜ ਪੈਲਸਾਂ ਦੀ ਚਕਾਚੌਂਦ ਤੋਂ ਦੂਰ ਸਾਦੇ ਤਰੀਕੇ ਨਾਲ ਲਈਆਂ ਲਾਵਾਂ  

Hoshiarpur News :  ਟਾਂਡਾ- ਦੁਨੀਆਂ ਦੇ ਵੱਖ-ਵੱਖ ਦੇਸ਼ਾਂ ’ਚ ਜਾ ਕੇ ਵੱਸੇ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਉੱਚੇ ਮੁਕਾਮ ਹਾਸਲ ਕੀਤੇ ਹਨ। ਅਜਿਹੀਆਂ ਮਿਸਾਲਾਂ ਵਿਚੋਂ ਇਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਰਾਂਦੀਆ ਦੇ ਪਰਿਵਾਰ ਦੀ ਧੀ ਨਾਲ ਵੀ ਸੰਬੰਧਤ ਹੈ, ਜਿਸ ਨੇ ਕੈਨੇਡਾ ’ਚ ਸਫ਼ਲਤਾ ਦੇ ਝੰਡੇ ਗੱਡੇ ਹਨ। ਮਿਲੀ ਜਾਣਕਾਰੀ ਮੁਤਾਬਕ ਸੇਵਾਮੁਕਤ ਪ੍ਰਿੰਸੀਪਲ DAV ਸੀਨੀਅਰ ਸੈਕੰਡਰੀ ਸਕੂਲ ਟਾਂਡਾ ਕਸ਼ਮੀਰ ਸਿੰਘ ਚੌਹਾਨ ਦੀ ਪੋਤਰੀ ਅਨਮੋਲ ਕੌਰ ਚੌਹਾਨ ਪੁੱਤਰੀ ਤੇਜਿੰਦਰ ਸਿੰਘ ਅਤੇ ਰਣਜੀਤ ਕੌਰ ਨੇ ਮਕੈਨੀਕਲ ਇੰਜੀਨੀਰਿੰਗ ਦੀ ਪੜ੍ਹਾਈ ਕਰਕੇ ਕੈਨੇਡਾ ਏਅਰਫੋਰਸ ’ਚ ਕਮਿਸ਼ਨਡ ਰੈਂਕ ਕੈਪਟਨ ਬਣੀ ਹੈ। 

ਇਹ ਵੀ ਪੜੋ:IPL 2024: ਗੁਜਰਾਤ ਟਾਈਟਨਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 8 ਵਿਕਟਾਂ ’ਤੇ 162 ਦੌੜਾਂ ’ਤੇ ਰੋਕਿਆ  

ਪਿਛਲੇ ਕਈ ਦਹਾਕਿਆਂ ਤੋਂ ਕੈਨੇਡਾ ’ਚ ਵਸਿਆ ਚੌਹਾਨ ਪਰਿਵਾਰ ਆਪਣੇ ਪਿੰਡ ਦੀ ਮਿੱਟੀ ਨਾਲ ਜੁੜਿਆ ਹੈ। ਪੰਜਾਬੀਅਤ ਦੀ ਪਰਵਰਿਸ਼ ਦੇ ਚਲਦਿਆਂ ਕੈਨੇਡੀਅਨ ਬੋਰਨ ਕੈਪਟਨ ਅਨਮੋਲ ਕੌਰ ਨੇ ਪਿੰਡ ਰਾਂਦੀਆਂ ਆ ਕੇ ਬੜੇ ਹੀ ਸਾਦੇ ਤਰੀਕੇ ਨਾਲ ਮੈਰਿਜ ਪੈਲਸਾਂ ਦੀ ਚਕਾਚੌਂਦ ਤੋਂ ਦੂਰ ਪੰਜਾਬੀ ਮੁੰਡੇ ਚੂਹੜਚੱਕ ਵਾਸੀ ਲਖਵਿੰਦਰ ਸਿੰਘ ਕਲੇਰ ਪੁੱਤਰ ਨਛੱਤਰ ਸਿੰਘ ਅਤੇ ਹਰਜਿੰਦਰ ਕੌਰ ਨਾਲ ਗੁਰੂਘਰ ’ਚ ਲਾਂਵਾਂ ਲਈਆਂ। ਪਿੰਡ ਦੀ ਧੀ ਕੈਪਟਨ ਅਨਮੋਲ ਕੌਰ ਚੌਹਾਨ ਦੀਆਂ ਖ਼ੁਸ਼ੀਆਂ ’ਚ ਸ਼ਾਮਲ ਹੁੰਦੀਆਂ ਪਿੰਡ ਵਾਸੀਆਂ ਨੇ ਉਸ ’ਤੇ ਮਾਣ ਮਹਿਸੂਸ ਕੀਤਾ। 

ਇਹ ਵੀ ਪੜੋ:Pakistan News : ਪਾਕਿਸਤਾਨ 'ਚ ਆਰਥਿਕ ਸੰਕਟ! ‘ਰੈੱਡ ਕਾਰਪੇਟ’ ਦੀ ਵਰਤੋਂ ’ਤੇ ਲੱਗੀ ਪਾਬੰਦੀ 

 (For more news apart from Captain girl in Canada Air Force got married to a Punjabi boy News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement