
Kharar Car Fire News : ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
Kharar Car Fire News in punjabi : ਚੰਡੀਗੜ੍ਹ-ਖਰੜ ਹਾਈਵੇ 'ਤੇ ਫਲਾਈਓਵਰ 'ਤੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ਦੇ ਬੋਨਟ 'ਚ ਅੱਗ ਲੱਗਣ ਕਾਰਨ ਸਾਰੀ ਕਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਕਾਰ ਸਵਾਰਾਂ ਨੇ ਤੇਜ਼ੀ ਨਾਲ ਕਾਰ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਹਾਲਾਂਕਿ ਕਾਰ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਅੱਗ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਹੁਣ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਕਾਰ 'ਚ ਦੋ ਲੋਕ ਸਵਾਰ ਸਨ। ਜੋ ਬਚ ਗਏ।
ਇਹ ਵੀ ਪੜ੍ਹੋ: H. D. Deve Gowda: ਐਚਡੀ ਦੇਵਗੌੜਾ ਦੇ PM ਬਣਨ ਦਾ ਸਫ਼ਰ, ਲਾਲੂ ਬੋਲੇ PM ਬਣਾ ਕੇ ਗਲਤੀ ਕਰ ਦਿਤਾ
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਫਲਾਈਓਵਰ ਦੇ ਬਿਲਕੁਲ ਵਿਚਕਾਰ ਸੀ। ਕਾਰ ਮੁਹਾਲੀ ਤੋਂ ਰੋਪੜ ਵੱਲ ਜਾ ਰਹੀ ਸੀ। ਕਾਰ 'ਚ ਸਵਾਰ ਨੌਜਵਾਨਾਂ ਨੇ ਬੜੀ ਹੁਸ਼ਿਆਰੀ ਦਿਖਾਈ। ਕਿਨਾਰੇ 'ਤੇ ਹੌਲੀ-ਹੌਲੀ ਕਾਰ ਰੋਕ ਦਿੱਤੀ।
ਇਹ ਵੀ ਪੜ੍ਹੋ: Punjabi died in America: ਅਮਰੀਕਾ 'ਚ ਦਿਲ ਦੀ ਧੜਕਣ ਰੁਕਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ
ਕਾਰ 'ਚ ਸਵਾਰ ਲੋਕਾਂ ਨੇ ਪਿੱਛੇ ਤੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿਤੀ। ਇਸ ਦੇ ਨਾਲ ਹੀ ਜੇਕਰ ਜਾਣਕਾਰਾਂ ਦੀ ਮੰਨੀਏ ਤਾਂ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਟ੍ਰਾਈਸਿਟੀ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮਾਹਿਰਾਂ ਮੁਤਾਬਕ ਗਰਮੀਆਂ ਦੌਰਾਨ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਵਾਹਨਾਂ ਦੇ ਮਾਹਿਰ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਲਗਾਤਾਰ ਵਾਹਨਾਂ ਦੀ ਸਰਵਿਸ ਕਰਵਾਉਂਦੇ ਰਹਿਣਾ ਚਾਹੀਦਾ ਹੈ ਪਰ ਗਰਮੀ ਦੇ ਮੌਸਮ ਵਿੱਚ ਹੋਰ ਵੀ ਜਾਗਰੂਕ ਹੋਣ ਦੀ ਲੋੜ ਹੈ।
(For more news apart from 'Kharar Car Fire News in punjabi' stay tuned to Rozana Spokesman)