Chandigarh Press Club: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 
Published : Mar 31, 2024, 5:45 pm IST
Updated : Mar 31, 2024, 5:45 pm IST
SHARE ARTICLE
Punjab Chief Electoral Officer Sibin C visited Chandigarh Press Club
Punjab Chief Electoral Officer Sibin C visited Chandigarh Press Club

- ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਦਿੱਤਾ ਜ਼ੋਰ


 

Chandigarh Press Club: ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।

ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ 'ਸੀ-ਵਿਜਿਲ' ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ।

ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ  ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।  

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement