
ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਦੇ ਮਸ਼ਹੂਰ ‘ਕੁੱਲ੍ਹੜ ਪੀਜ਼ਾ ਕਪਲ’ ਨੂੰ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿਚ ਰਾਹਤ ਦਿੱਤੀ ਹੈ। ਅਦਾਲਤ ਨੇ ਜੋੜੇ ਵਿਰੁਧ ਦਰਜ ਐਫਆਈਆਰ ’ਤੇ ਰੋਕ ਲਗਾ ਦਿਤੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਦਰਅਸਲ, ਜੋੜੇ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਚੁਣੌਤੀ ਦਿੰਦੇ ਹੋਏ ਉਨ੍ਹਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਲੀਲ ਸੀ ਕਿ ਇਹ ਐਫਆਈਆਰ ਢੁਕਵੀਂ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਦਰਜ ਕੀਤੀ ਗਈ ਹੈ।
ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਅਗਸਤ, 2025 ਦੀ ਤਰੀਕ ਤੈਅ ਕੀਤੀ ਹੈ ਅਤੇ ਉਦੋਂ ਤਕ ਹੇਠਲੀ ਅਦਾਲਤ ਵਿਚ ਚੱਲ ਰਹੀ ਸਾਰੀ ਕਾਰਵਾਈ ’ਤੇ ਰੋਕ ਲਗਾ ਦਿਤੀ ਹੈ। ਇਸ ਫ਼ੈਸਲੇ ਨਾਲ ਜੋੜੇ ਨੂੰ ਵੱਡੀ ਰਾਹਤ ਮਿਲੀ ਹੈ।