ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ
Published : Mar 31, 2025, 7:54 pm IST
Updated : Mar 31, 2025, 7:54 pm IST
SHARE ARTICLE
Chief Minister's Eid gift to Muslim brothers; announces development works worth Rs 200 crore for the development of Malerkotla
Chief Minister's Eid gift to Muslim brothers; announces development works worth Rs 200 crore for the development of Malerkotla

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ "ਯੁੱਧ ਨਸ਼ਿਆਂ ਵਿਰੁੱਧ" ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4640 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸਦੇ ਚਲਦਿਆਂ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।  

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement